Omicron : ਦਿੱਲੀ ‘ਚ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ, ਅਖਿਲੇਸ਼ ਯਾਦਵ ਦੀ ਪਤਨੀ ਡਿੰਪਲ ਤੇ ਬੇਟੀ ਕੋਰੋਨਾ ਪਾਜ਼ੇਟਿਵ

0
2140

ਨਵੀਂ ਦਿੱਲੀ | ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਦਿੱਲੀ ‘ਚ ਕ੍ਰਿਸਮਸ ਤੇ ਨਵੇਂ ਸਾਲ ਦੇ ਜਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਵੀਆਂ ਪਾਬੰਦੀਆਂ ਦੇ ਮੁਤਾਬਕ ਹੁਣ ਦਿੱਲੀ ਵਿੱਚ ਕਿਸੇ ਵੀ ਸਮਾਰੋਹ ਦੀ ਇਜਾਜ਼ਤ ਨਹੀਂ ਹੋਵੇਗੀ।

200 ਲੋਕਾਂ ਨੂੰ ਵਿਆਹਾਂ ਤੇ ਹੋਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਸੁਪਰ ਸਪ੍ਰੈਡਰ ਸਾਈਟਾਂ ਦੀ ਪਛਾਣ ਕਰ ਰਹੀ ਹੈ।

ਇਸ ਦੇ ਨਾਲ ਹੀ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਪਤਨੀ ਡਿੰਪਲ ਯਾਦਵ ਤੇ ਉਨ੍ਹਾਂ ਦੀ ਬੇਟੀ ਬੁੱਧਵਾਰ ਨੂੰ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਦੋਵਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਘਰ ਵਿੱਚ ਹੀ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।