ਫਿਰੋਜ਼ਪੁਰ। ਹਲਕਾ ਜੀਰਾ ਵਿੱਚ ਇੱਕ ਅਧਿਆਪਕਾ ‘ਤੇ ਵਿਦਿਆਰਥੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ। ਸੂਤਰਾਂ ਅਨੁਸਾਰ ਜਾਣਕਾਰੀ ਮਿਲੀ ਹੈ ਕਿ ਅਧਿਆਪਕਾ ਨੇ ਵਿਦਿਆਰਥੀ ਨੂੰ ਕਲਾਸ ਵਿਚ ਸਾਰਿਆਂ ਦੇ ਸਾਹਮਣੇ ਨਮੂਨਾ ਕਹਿਣ ਉਤੇ ਗੁੱਸੇ ਵਿਚ ਆਏ ਵਿਦਿਆਰਥੀ ਨੇ ਆਪਣੀ ਮਹਿਲਾ ਅਧਿਆਪਕਾ ਉਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ।

ਦੂਸੇ ਪਾਸੇ ਗੁਰਵੰਤ ਕੌਰ ਨੇ ਦੱਸਿਆ ਕਿ ਉਹ ਪਿੰਡ ਸ਼ਾਹ ਬੁੱਕਰ ਦੇ ਸਕੂਲ ਵਿੱਚ ਅਧਿਆਪਕਾ ਹੈ। ਸਕੂਲ ਦੀ ਛੁੱਟੀ ਤੋਂ ਬਾਅਦ ਉਹ ਆਪਣੇ ਘਰ ਜਾ ਰਹੀ ਸੀ ਕਿ ਰਾਸਤੇ ਵਿੱਚ ਕੁੱਝ ਮੁੰਡਿਆਂ ਵੱਲੋਂ ਉਸਦਾ ਪਿੱਛਾ ਕੀਤਾ ਗਿਆ ਅਤੇ ਉਸ ਉਪਰ ਕਿਰਪਾਨ ਨਾਲ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਦੌਰਾਨ ਉਹ ਵਾਲ਼ ਵਾਲ਼ ਬਚ ਗਈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਮਹਿਲਾ ਅਧਿਆਪਕਾ ਤੋਂ ਇਲਾਵਾ ਹੋਰ ਕੋਈ ਪੋਸਟ ਨਹੀਂ ਹੈ। ਸਭ ਖਾਲੀ ਹੈ। ਉਨ੍ਹਾਂ ਕਿਹਾ ਉਹ ਪੋਸਟਾਂ ਵੀ ਭਰੀਆਂ ਜਾਣ ਅਤੇ ਨਾਲ ਹੀ ਇਸ ਵੱਲ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਦੂਸਰੇ ਪਾਸੇ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਧਿਆਪਕਾ ਗੁਰਵੰਤ ਕੌਰ ਉਤੇੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।