ਅੰਮ੍ਰਿਤਸਰ, 6 ਫਰਵਰੀ | ਅਮਰੀਕਾ ਵੱਲੋਂ 104 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਗਿਆ ਅਤੇ ਮੰਗਲਵਾਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰੇ। ਡਿਪੋਰਟ ਕੀਤੇ ਗਏ ਲੋਕਾਂ ਵਿਚ ਪੰਜਾਬ ਤੋਂ 31, ਹਰਿਆਣਾ ਤੋਂ 35, ਗੁਜਰਾਤ ਤੋਂ 33, ਯੂਪੀ ਤੋਂ 3 ਅਤੇ ਮਹਾਰਾਸ਼ਟਰ ਤੋਂ 2 ਸ਼ਾਮਲ ਸਨ। ਇਸ ਘਟਨਾ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿਚ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ।

ਆਮ ਆਦਮੀ ਪਾਰਟੀ (ਆਪ) ਨੇ ਇਸ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ ਅਤੇ ਸਵਾਲ ਉਠਾਇਆ ਕਿ ਜਦੋਂ ਦੇਸ਼ ਨਿਕਾਲਾ ਦਿੱਤੇ ਗਏ ਲੋਕ ਦੇਸ਼ ਭਰ ਤੋਂ ਸਨ ਤਾਂ ਫਿਰ ਜਹਾਜ਼ ਨੂੰ On ‘deportation’ from America, Minister Aman Arora cornered the central government, said – when deported citizens spread across the country If it was from then why did the plane land in Amritsarਸਿਰਫ਼ ਅੰਮ੍ਰਿਤਸਰ ਵਿਚ ਹੀ ਕਿਉਂ ਉਤਾਰਿਆ ਗਿਆ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ ਹੈ ਅਤੇ ਇਸ ਜਹਾਜ਼ ਨੂੰ ਅੰਮ੍ਰਿਤਸਰ ਵਿਚ ਉਤਾਰ ਕੇ ਪੰਜਾਬੀਆਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੰਤਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜੇਕਰ ਜਹਾਜ਼ ਦਿੱਲੀ ਜਾਂ ਕਿਸੇ ਹੋਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ ਹੁੰਦਾ ਤਾਂ ਇਹ ਕੇਂਦਰ ਸਰਕਾਰ ਲਈ ਸ਼ਰਮਿੰਦਗੀ ਦਾ ਕਾਰਨ ਬਣਦਾ ਕਿਉਂਕਿ ਸਰਕਾਰ ਅਮਰੀਕਾ ਨਾਲ ਚੰਗੇ ਸਬੰਧਾਂ ਦਾ ਦਾਅਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਨੂੰ ਚੁਣ ਕੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਲੋਕ ਮੁੱਖ ਤੌਰ ‘ਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿਚ ਸ਼ਾਮਲ ਹਨ, ਜਿਸ ਨਾਲ ਸੂਬੇ ਦੀ ਛਵੀ ਨੂੰ ਨੁਕਸਾਨ ਪਹੁੰਚ ਰਿਹਾ ਹੈ।