ਕਿਸ਼ਨਪੁਰਾ ਰੋਡ ‘ਤੇ ਟਰੱਕ ਨੇ ਖੜ੍ਹੀ ਟਰਾਲੀ ਨੂੰ ਮਾਰੀ ਟੱਕਰ, 3 ਕਾਰਾਂ ਦਾ ਨੁਕਸਾਨ

0
682

ਜਲੰਧਰ | ਕਿਸ਼ਨਪੁਰਾ ਰੋਡ ‘ਚ ਇੱਕ ਟਰੱਕ ਚਾਲਕ ਨੇ ਖੜ੍ਹੀ ਟਰਾਲੀ ਵਿੱਚ ਟੱਕਰ ਮਾਰ ਦਿੱਤੀ, ਜਿਸ ਨਾਲ ਟਰਾਲੀ ਦੇ ਅੱਗੇ ਖੜ੍ਹੀਆਂ ਤਿੰਨ ਕਾਰਾਂ ਆਪਸ ਵਿੱਚ ਟਕਰਾ ਗਈਆਂ ਅਤੇ ਕਾਫੀ ਨੁਕਸਾਨ ਹੋ ਗਿਆ।

ਇਸ ਘਟਨਾ ਵਿੱਚ ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ ਮੌਕੇ ‘ਤੇ ਪਹੁੰਚੇ ਥਾਣਾ ਨੰਬਰ ਅੱਠ ਦੇ ਏਐੱਸਆਈ ਮਨਜੀਤ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਲੰਮਾ ਪਿੰਡ ਰੋਡ ‘ਚ ਇੱਕ ਸੜਕ ਦੁਰਘਟਨਾ ਹੋ ਗਈ ਹੈ।

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਕੋਈ ਨਸ਼ਾ ਕੀਤਾ ਹੋਇਆ ਹੈ ਪਰ ਫਿਲਹਾਲ ਉਸ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਜੇਕਰ ਉਹ ਦੋਸ਼ੀ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com)

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ   ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)