ਪੁੱਤ ਦੀ ਮੌਤ ਦਾ ਇਨਸਾਫ ਨਾ ਮਿਲਣ ‘ਤੇ ਬਲਕੌਰ ਸਿੰਘ ਬੋਲੇ – ਸਿੱਧੂ ਦੀ ਲਾਸਟ ਰਾਈਡ ਕਿਤੇ ਮੇਰੀ ਹੀ ਲਾਸਟ ਰਾਈਡ ਨਾ ਬਣ ਜਾਵੇ !

0
7231

ਮਾਨਸਾ | ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਨੂੰ 10 ਮਹੀਨੇ ਹੋ ਗਏ ਹਨ ਅਤੇ ਪਰਿਵਾਰ ਲਗਾਤਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਇਸ ਦੌਰਾਨ ਪਿਤਾ ਬਲਕੌਰ ਸਿੰਘ ਲਗਾਤਾਰ ਘਰ ਆਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦੇ ਹਨ। ਅੱਜ ਵੀ ਪਿਤਾ ਵੱਲੋਂ ਆਪਣੇ ਪੁੱਤ ਲਈ ਮੁੜ ਤੋਂ ਇਨਸਾਫ ਦੀ ਮੰਗ ਕੀਤੀ ਗਈ।

sidhu moosewala father gunman fires colleague

ਉਨ੍ਹਾਂ ਨੇ ਭਾਵੁਕ ਹੁੰਦਿਆਂ ਬੋਲਿਆ ਕਿ ਪੁੱਤ ਦੀ ਲਾਸਟ ਰਾਈਡ ਕਿਤੇ ਮੇਰੀ ਹੀ ‘LAST RIDE’ ਨਾ ਬਣ ਜਾਵੇ। ਬਲਕੌਰ ਸਿੰਘ ਨੇ ਕਿਹਾ ਕਿ ਜਿਥੇ ਵੀ ਇਨਸਾਫ਼ ਦੀ ਉਮੀਦ ਸੀ, ਮੈਂ ਉੱਥੇ ਗਿਆ, ਅਮਿਤ ਸ਼ਾਹ ਨੂੰ ਮਿਲਿਆ, ਰਾਹੁਲ ਗਾਂਧੀ ਨੂੰ ਮਿਲਿਆ ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤ ਦੇ ਇਨਸਾਫ਼ ਲਈ ਸਰਕਾਰ ਦੇ ਨੱਕ ਵਿਚ ਦਮ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਹ ਆਪਣੇ ਪੁੱਤ ਦੀ ਬਰਸੀ ਮਨਾਉਣਗੇ।