ਬਟਾਲਾ ਪਹੁੰਚੇ ਭਾਜਪਾ ਦੇ ਵਾਈਸ ਪ੍ਰਧਾਨ ਨੂੰ ਕਿਸਾਨਾਂ ਨੇ ਘੇਰਿਆ, ਕਾਰ ਦਾ ਸ਼ੀਸ਼ਾ ਤੋੜਿਆ

0
1223

ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ‘ਚ ਅੱਜ ਪੰਜਾਬ ਭਾਜਪਾ ਦੇ ਵਾਈਸ ਪ੍ਰਧਾਨ ਨਰਿੰਦਰ ਪਰਮਾਰ ਪਹੁੰਚੇ ਜਿਨ੍ਹਾਂ ਨੇ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ।

ਕਿਸਾਨਾਂ ਨੇ ਭਾਜਪਾ ਦਫਤਰ ਦੇ ਬਾਹਰ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਭਾਜਪਾ ਦਫਤਰ ਦੇ ਅੰਦਰ ਜਿਲਾ ਪ੍ਰਧਾਨ ਰਾਕੇਸ਼ ਭਾਟੀਆ, ਹੀਰਾ ਵਾਲਿਆ ਸਮੇਤ ਕਈ ਭਾਜਪਾ ਦੇ ਵਰਕਰ ਮੌਜੂਦ ਸਨ।

ਭਾਜਪਾ ਆਪਣੇ ਦਫਤਰ ‘ਚ ਐਮਰਜੈਂਸੀ ਨੂੰ ਲੈ ਕੇ ਕਾਲਾ ਦਿਵਸ ਮਨਾ ਰਹੀ ਸੀ ਪਰ ਕਿਸਾਨਾਂ ਨੇ ਦਫਤਰ ਘੇਰ ਲਿਆ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਭਾਜਪਾ ਦੇ ਹਰ ਲੀਡਰ ਦਾ ਵਿਰੋਧ ਕੀਤਾ ਜਾਵੇਗਾ। ਇਨ੍ਹਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾਵੇਗਾ। ਜਦੋਂ ਵੀ ਭਾਜਪਾ ਦਾ ਕੋਈ ਲੀਡਰ ਪਿੰਡਾਂ ਅਤੇ ਸ਼ਹਿਰ ਵਿਚ ਕੋਈ ਪ੍ਰੋਗਰਾਮ ਕਰੇਗਾ ਕਿਸਾਨਾਂ ਵਲੋਂ ਵਿਰੋਧ ਕੀਤਾ ਜਾਵੇਗਾ।

ਭਾਰੀ ਸੁਰੱਖਿਆ ਵਿੱਚ ਵਾਇਸ ਪ੍ਰਧਾਨ ਨਰਿੰਦਰ ਪ੍ਰਧਾਨ ਬਾਹਰ ਨਿਕਲੇ ਅਤੇ ਆਪਣੀ ਗੱਡੀ ਵਿੱਚ ਬੈਠ ਕੇ ਜਾਣ ਲੱਗੇ ਤਾਂ ਕਿਸਾਨਾਂ ਨੇ ਗੱਡੀ ਦਾ ਪਿੱਛਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਝੰਡੀਆਂ ਨਾਲ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਪਿਛਲਾ ਸ਼ੀਸ਼ਾ ਟੁੱਟ ਗਿਆ।

ਕਿਸਾਨ ਆਪਣੇ ਹੱਕਾਂ ਦੇ ਲਈ ਲੰਬੇ ਸਮੇਂ ਤੋਂ ਭਾਜਪਾ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਲੇਕਿਨ ਕੇਂਦਰ ਦੀ ਮੋਦੀ ਸਰਕਾਰ ਆਪਣੀ ਜਿਦ ਤੇ ਅੜੀ ਹੋਈ ਹੈ, ਲੇਕਿਨ ਜਦੋ ਖੇਤੀ ਕਾਨੂੰਨ ਰੱਧ ਨਹੀਂ ਹੁੰਦੇ ਓਦੋਂ ਤਕ ਕਿਸਾਨ ਵੀ ਆਪਣੀ ਜਿਦ ‘ਤੇ ਅੜੇ ਰਹਿਣਗੇ ਅਤੇ ਖੇਤੀ ਕਾਨੂੰਨ ਰੱਦ ਕਰਵਾਕੇ ਹੀ ਵਾਪਿਸ ਮੁੜਨਗੇ।

ਇਸ ਤੋਂ ਪਹਿਲਾਂ ਵਾਈਸ ਪ੍ਰਧਾਨ ਨਰਿੰਦਰ ਪਰਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 7 ਸਾਲਾਂ ਵਿਚ ਕੋਈ ਘੋਟਾਲਾ ਨਹੀਂ ਕੀਤਾ। ਭਾਜਪਾ ਪੰਜਾਬ ਦੇ ਵਾਈਸ ਪ੍ਰਧਾਨ ਨਰਿੰਦਰ ਪਰਮਾਰ ਨੇ ਕਿਹਾ ਕਿ ਇਹ ਲੋਕਤੰਤਰ ਦੀ ਹੱਤਿਆ ਹੈ। ਇਹ ਕੋਈ ਡੈਮੋਕ੍ਰੇਸੀ ਨਹੀਂ ਹੈ। ਭਾਜਪਾ ਦੇ ਵਲੋਂ ਐਮਰਜੈਂਸੀ ਨੂੰ ਲੈਕੇ ਕਾਲਾ ਦਿਵਸ ਮਨਾਇਆ ਜਾ ਰਿਹਾ ਸੀ।

ਡੀਐਸਪੀ ਸਿਟੀ ਪਰਮਿੰਦਰ ਕੌਰ ਨੇ ਕਿਹਾ ਕਿ ਭਾਜਪਾ ਦੇ ਵਲੋਂ ਭਾਜਪਾ ਦਫਤਰ ਦੇ ਵਿੱਚ ਮੀਟਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਕਿਸਾਨਾਂ ਨੂੰ ਪਤਾ ਲੱਗ ਗਿਆ ਜਿਸ ‘ਤੇ ਕਿਸਾਨਾਂ ਵਲੋਂ ਭਾਜਪਾ ਦਫਤਰ ਨੂੰ ਘੇਰ ਲਿਆ ਗਿਆ। ਭਾਜਪਾ ਦੇ ਲੀਡਰਾਂ ਨੂੰ ਬਾਹਰ ਕੱਢ ਦਿਤਾ। ਇਸ ਦੌਰਾਨ ਸ਼ਰਾਰਤੀ ਤੱਤਾਂ ਵਲੋਂ ਕਾਰ ਦਾ ਸ਼ੀਸ਼ਾ ਤੋੜਿਆ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)