&NewLine;<p class&equals;"wp-block-paragraph"><strong>ਸ੍ਰੀ ਅਨੰਦਪੁਰ ਸਾਹਿਬ &lpar;ਦਵਿੰਦਰਪਾਲ ਸਿੰਘ&rpar; &vert; <&sol;strong>ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 346ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਨਤਮਸਤਕ ਹੋਣ ਉਪਰੰਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗੁਰੂ ਜੀ ਦੀ ਧਾਰਮਿਕ ਸਹਿਣਸ਼ੀਲਤਾ&comma; ਧਰਮ ਨਿਰਪੱਖਤਾ ਅਤੇ ਧਾਰਮਿਕ ਆਜ਼ਾਦੀ ਦੀ ਮਹਾਨ ਵਿਰਾਸਤ ਹੈ&comma; ਜੋ ਬਰਾਬਰੀ ਵਾਲੇ ਸਮਾਜ ਵਿੱਚ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿਣ ਲਈ ਸਦਾ ਲਈ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਰਹੇਗੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮਾਰਗ &&num;8216&semi;ਤੇ ਚੱਲਣ ਦੀ ਆਤਮ ਪੜਚੋਲ ਕਰਨ ਦਾ ਹੈ ਤਾਂ ਕਿ ਵਿਸ਼ਵ-ਵਿਆਪੀ ਪਿਆਰ&comma; ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦਾ ਪਾਸਾਰ ਦੁਨੀਆ ਦੇ ਕੋਨੇ-ਕੋਨੇ &&num;8216&semi;ਚ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ&period; ਬੀ&period;ਆਰ&period; ਅੰਬੇਦਕਰ&comma; ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਇਲਾਵਾ ਸੰਵਿਧਾਨ ਸਭਾ ਦੇ ਮੈਂਬਰਾਂ ਨੇ ਗੁਰੂ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਧਰਮ ਨਿਰਪੱਖਤਾ ਦੇ ਸਿਧਾਂਤਾਂ &&num;8216&semi;ਤੇ ਸੰਵਿਧਾਨ ਦੀ ਨੀਂਹ ਰੱਖੀ&comma; ਜਿਨ੍ਹਾਂ ਨੇ ਦੂਜੇ ਧਰਮਾਂ ਦੇ ਲੋਕਾਂ ਖਾਸ ਕਰਕੇ ਹਿੰਦੂਆਂ ਨੂੰ ਬਿਨਾਂ ਕਿਸੇ ਅਧੀਨਗੀ ਅਤੇ ਜਬਰ ਦੇ ਸਾਰੇ ਧਰਮਾਂ ਖਾਸ ਤੌਰ &&num;8216&semi;ਤੇ ਹਿੰਦੂਆਂ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੇ ਯੋਗ ਬਣਾਉਣ ਲਈ ਆਪਣਾ ਜੀਵਨ ਨਿਛਾਵਰ ਕਰ ਦਿੱਤਾ ਸੀ। <&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਉਸ ਸਮੇਂ ਦੇ ਮੁਗਲ ਸ਼ਾਸਨ ਵੱਲੋਂ ਇਸਲਾਮ ਵਿਚ ਪਰਿਵਰਤਨ ਕਰਵਾਉਣ ਲਈ ਹਿੰਦੂਆਂ ਨੂੰ ਦਮਨ ਦਾ ਸ਼ਿਕਾਰ ਬਣਾਇਆ ਗਿਆ ਸੀ। ਹਿੰਦੂ ਧਰਮ ਦੀ ਰਾਖੀ ਲਈ ਗੁਰੂ ਜੀ ਦੀ ਅਦੁੱਤੀ ਕੁਰਬਾਨੀ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸ਼ਰਧਾਲੂ ਬਾਬਾ ਜੀਵਨ ਸਿੰਘ ਜੀ &lpar;ਭਾਈ ਜੈਤਾ ਜੀ&rpar; ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਈ ਜੈਤਾ ਜੀ ਦੇ ਸ਼ਰਧਾਲੂ ਸਿੱਖ ਵਜੋਂ ਪਾਏ ਗਏ ਮਹਾਨ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਭਾਈ ਜੈਤਾ ਜੀ&comma; ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਅਨਿੰਨ ਸੇਵਕ ਸਨ&comma; ਜਿਨ੍ਹਾਂ ਨੇ ਤਤਕਾਲੀ ਮੁਗਲ ਸਾਮਰਾਜ ਦੇ ਜ਼ੁਲਮਾਂ ਦੇ ਬਾਵਜੂਦ ਸਾਰੀਆਂ ਔਖਿਆਈਆਂ ਦਾ ਸਾਹਮਣਾ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ&comma; ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਸੀ। ਬਾਅਦ ਵਿੱਚ ਭਾਈ ਜੀਵਨ ਸਿੰਘ ਜੀ ਨੇ ਵੀ ਮੁਗਲਾਂ ਨਾਲ ਲੜਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਭਾਈ ਜੈਤਾ ਜੀ ਦੇ ਆਤਮ-ਬਲੀਦਾਨ ਅਤੇ ਸਮਰਪਣ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਮਹਾਨ ਸਿੱਖ ਸ਼ਹੀਦ ਭਾਈ ਜੈਤਾ ਜੀ ਦੇ ਜਨਮ ਦਿਵਸ &&num;8216&semi;ਤੇ ਹਰੇਕ ਸਾਲ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਚਾਰ ਪ੍ਰੋਜੈਕਟਾਂ ਦਾ ਡਿਜੀਟਲ ਤੌਰ &&num;8216&semi;ਤੇ ਨੀਂਹ ਪੱਥਰ ਰੱਖਿਆ&comma; ਜਿਨ੍ਹਾਂ ਵਿੱਚ 1&period;5 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਤੇਗ ਬਹਾਦਰ ਅਜਾਇਬ ਘਰ ਦੇ ਆਧੁਨਿਕੀਕਰਨ ਅਤੇ ਅਪਗ੍ਰੇਡ ਕਰਨ&comma; 10 ਕਰੋੜ ਰੁਪਏ ਦੀ ਲਾਗਤ ਨਾਲ 62 ਏਕੜ ਦੇ ਰਕਬੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ &&num;8216&semi;ਤੇ ਨੇਚਰ ਪਾਰਕ ਨੂੰ ਵਿਕਸਤ ਕੀਤਾ ਜਾਵੇਗਾ ਅਤੇ ਇਸ ਪਾਰਕ ਵਿੱਚ ਓਹ ਰੁੱਖ ਲਾਏ ਜਾਣਗੇ&comma; ਜਿਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਵਿੱਚ ਜ਼ਿਕਰ ਮਿਲਦਾ ਹੈ&comma; 4&period;16 ਕਰੋੜ ਰੁਪਏ ਦੀ ਲਾਗਤ ਨਾਲ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪ੍ਰੋਜੈਕਟ ਅਤੇ 2&period;63 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੇ ਦੂਜੇ ਪੜਾਅ ਦਾ ਪ੍ਰੋਜੈਕਟ ਸ਼ਾਮਲ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;h4>&NewLine;&NewLine;&NewLine;&NewLine;<ul class&equals;"wp-block-list"><li>ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ <strong>Punjabi Bulletin <&sol;strong>ਚੈਨਲ ਨਾਲ ਜੁੜੋ <strong><a href&equals;"https&colon;&sol;&sol;t&period;me&sol;punjabibulletin">https&colon;&sol;&sol;t&period;me&sol;punjabibulletin<&sol;a><&sol;strong><&sol;li><li>ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ <&sol;li><&sol;ul>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;