ਉੱਤਰ ਪ੍ਰਦੇਸ਼| ਛੋਟੇ ਭਰਾ ਦੇ ਵਿਆਹ ਤੋਂ ਬਾਅਦ ਪਹਿਲੀ ਰਾਤ ਨੂੰ ਵੱਡੇ ਭਰਾ ਨੇ ਕਾਂਡ ਕਰ ਦਿੱਤਾ। ਮੁਲਜ਼ਮ ਨੇ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਤਲ ਕਰਨ ਤੋਂ ਬਾਅਦ ਆਪਣੇ ਆਪ ਨੂੰ ਵੀ ਗੋਲ਼ੀ ਮਾਰ ਲਈ। ਇਸ ਵਾਰਦਾਤ ਵਿਚ ਨਵ -ਵਿਆਹੀ ਜੋੜੀ ਵੀ ਮਾਰੀ ਗਈ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਦੇ ਇਕ ਪਿੰਡ ਵਿਚ ਵਾਪਰੀ ਹੈ।
ਪੁਲਿਸ ਅਨੁਸਾਰ ਮ੍ਰਿਤਕਾਂ ਵਿਚ ਲਾੜਾ-ਲਾੜੀ ਵੀ ਸ਼ਾਮਲ ਹਨ, ਜਿਨ੍ਹਾਂ ਦਾ ਇਕ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਮੈਨਪੁਰੀ ਦੇ ਐਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਸ਼ਨਿੱਚਰਵਾਰ ਤੜਕੇ 4.30 ਵਜੇ ਸੂਚਨਾ ਮਿਲੀ ਸੀ ਕਿ ਕਿਸ਼ਨੀ ਥਾਣਾ ਇਲਾਕੇ ਅਧੀਨ ਆਉਂਦੇ ਗੋਕੁਲਪੁਰ ਅਰਸਾਰਾ ਦੇ ਰਹਿਣ ਵਾਲੇ ਸ਼ਿਵ ਵੀਰ ਯਾਦਵ ਨੇ ਆਪਣੇ ਭਰਾ ਭੁੱਲਨ ਯਾਦਵ, ਸੋਨੂੰ ਯਾਦਵ, ਸੋਨੂੰ ਦੀ ਪਤਨੀ, ਆਪਣੇ ਜੀਜੇ ਸੌਰਭ ਅਤੇ ਫਿਰੋਜ਼ਾਬਾਦ ਵਾਸੀ ਦੋਸਤ ਦੀਪਕ ਨੂੰ ਕਤਲ ਕਰ ਦਿੱਤਾ ਹੈ। ਨਾਲ ਹੀ ਉਸਨੇ ਆਪਣੀ ਪਤਨੀ ਡੌਲੀ ਤੇ ਮਾਸੀ ਸੁਸ਼ਮਾ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ ਹੈ।
ਸ਼ਿਵ ਵੀਰ ਨੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਪਿਸਤੌਲ ਨਾਲ ਗੋਲ਼ੀ ਮਾਰ ਕੇ ਆਪ ਵੀ ਖੁਦਕੁਸ਼ੀ ਕਰ ਲਈ। ਜ਼ਖਮੀਆਂ ਨੂੰ ਜ਼ਿਲ੍ਹਾ ਹਸਪਤਾਲ ਮੈਨਪੁਰੀ ਵਿਚ ਦਾਖਲ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਕਤਲ ਦੇ ਕਾਰਨਾਂ ਦਾ ਅਜੇ ਤੱਕ ਵੀ ਕਲੀਅਰ ਨਹੀਂ ਹੋ ਸਕਿਆ ਹੈ। ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸ਼ਿਵ ਵੀਰ ਨੇ ਕੰਪਿਊਟਰ ਸੈਂਟਰ ਤੇ ਪ੍ਰਿੰਟ ਦੇ ਕੰਮ ਲਈ ਬੈਂਕ ਤੋਂ ਕਰਜ਼ਾ ਲਿਆ ਸੀ। ਜਿਸ ਲਈ ਉਸਨੇ ਜ਼ਮੀਨ ਤੇ ਆਪਣੀ ਭੈਣ ਦੇ ਗਹਿਣੇ ਗਿਰਵੀ ਰੱਖੇ ਹੋਏ ਸਨ। ਵਾਰਦਾਤ ਨੂੰ ਇਸ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ