25 ਨੂੰ ਬੰਦ ਰਹੇਗਾ ਪੰਜਾਬ

    0
    435

    ਜਲੰਧਰ. ਭਾਰਤ ਦੇ 70 ਵੇਂ ਗਣਤੰਤਰ ਦਿਵਸ ਮੌਕੇ ਦਲ ਖਾਲਸਾ ਅਤੇ ਅਕਾਲੀ ਦਲ ਨੇ ਹਿੰਦੂਰਾਸ਼ਟਰ ਵਿਰੁੱਧ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬੰਦ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ, ਮੋਦੀ ਸਰਕਾਰ ਵੱਲੋ ਲੋਕ ਵਿਰੋਧੀ ਕਾਨੂੰਨਾਂ ਅਤੇ ਸੰਵਿਧਾਨਕ ਬੇਇਨਸਾਫੀਆਂ ਦੇ ਵਿਰੋਧ ‘ਚ ਹੋਵੇਗਾ। ਲੋਕਾਂ ਨੂੰ ਮੁਕੰਮਲ ਤੌਰ ‘ਤੇ ਪੰਜਾਬ ਬੰਦ ਰੱਖਣ ਦੀ ਅਪੀਲ ਕੀਤੀ ਹੈ। ਇਹ ਬੰਦ ਪੰਜਾਬ ਦੇ ਹਰ ਵਰਗ ਦੀ ਆਵਾਜ਼ ਬਣੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕਸ਼ਮੀਰ ਅੰਦਰ ਧਾਰਾ 370 ਨੂੰ ਰੱਦ ਕਰਨਾ, ਅਦਾਲਤ ਦਾ ਫੈਸਲਾ ਰਾਮ ਮੰਦਰ ਦੇ ਹੱਕ ਵਿੱਚ ਕਰਵਾਉਣਾ ਅਤੇ ਹੁਣ ਨਾਗਰਿਕਤਾ ਸੋਧ ਕਾਨੂੰਨ ਬਣਾਉਣਾ ਅਤੇ ਐਨਆਰਸੀ ਦਾ ਪ੍ਰਸਤਾਵ ਆਉਣਾ ਸਿੱਧ ਕਰਦਾ ਹੈ ਕਿ ਸੰਘ ਅਤੇ ਭਾਜਪਾ ਨੇ ਭਾਰਤ ਨੂੰ ਹਿੰਦੂ ਰਾਸ਼ਟਰ ਵਿਚ ਬਦਲਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ।
    ਪੰਜਾਬ ਬੰਦ ਇਹਨਾਂ ਮਨਸੂਬਿਆਂ ਨੂੰ ਕਰਾਰਾ ਜ਼ੁਆਬ ਹੋਵੇਗਾ। ਹਰਪਾਲ ਸਿੰਘ ਚੀਮਾ ਨੇ ਬੰਦ ਦਾ ਕਾਰਨ ਦੱਸਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਤੋ ਮੱਕਰਨਾ, ਮੰਗੂ ਮੱਠ ਢਾਹੁਣਾ, ਦਿੱਲੀ ਵਿਚ ਭਗਤ ਰਵਿਦਾਸ ਜੀ ਦਾ ਮੰਦਰ ਢਹਿ ਢੇਰੀ ਕਰਨਾ, ਜੇਐਨਯੂ ਦੇ ਵਿਦਿਆਰਥੀਆਂ ‘ਤੇ ਭਾਜਪਾ ਦੇ ਵਿਦਿਆਰਥੀ ਵਿੰਗ ਏਬੀਪੀ ਦੇ ਗੁੰਡਿਆਂ ਦੁਆਰਾ ਬੇਰਹਿਮੀ ਨਾਲ ਕੁੱਚਮਾਰ ਕਰਨਾ ਆਦਿ ਸ਼ਾਮਲ ਹਨ। ਇਸ ਮੌਕੇ ਦਲ ਖਾਲਸਾ ਦੇ ਆਗੂ ੰਕੰਵਰਪਾਲ ਸਿੰਘ, ਗੁਰਸੇਵਕ ਸਿੰਘ ਜਵਾਹਕਰੇ, ਪਰਮਜੀਤ ਸਿੰਘ ਮੰਡ, ਸੁਖਜੀਤ ਸਿੰਘ ਡਰੋਲੀ ਅਤੇ ਪਰਮਜੀਤ ਸਿੰਘ ਆਦਿ ਹਾਜ਼ਰ ਸਨ। 
    Note: ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ https://chat.whatsapp.com/Fb9tOwA2fVfLyWX0sBTcdM ‘ਤੇ ਕਲਿੱਕ ਕਰਕੇ ਸਾਡੇ ਵਟਸਐਪ ਗਰੁੱਪ ਨਾਲ ਜੁੜਿਆ ਜਾ ਸਕਦਾ ਹੈ।