ਦੀਵਾਲੀ ਵਾਲੇ ਦਿਨ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਲੋਕ ਸਿੱਧੂ ਦੇ ਸਮਾਰਕ ‘ਤੇ ਹੋਣਗੇ ਇਕੱਠੇ

0
740

ਮਾਨਸਾ| ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਮਾਰਕ ‘ਤੇ ਦੀਵਾਲੀ ਦੇ ਦਿਨ ਸਾਰੇ ਧਰਮਾਂ ਦੇ ਵਿਅਕਤੀ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਇਕੋ ਸਮੇਂ ਮਿਸ਼ਾਲ ਜਗਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣਗੇ ਅਤੇ ਨਾਲ ਹੀ ਸਿੱਧੂ ਦੇ ਸਮਾਰਕ ‘ਤੇ ਵੈਰਾਗਮਈ ਕੀਰਤਨ ਕੀਤਾ ਜਾਵੇਗਾ।

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮੂਸਾ ਪਿੰਡ ਵੱਲੋਂ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਵੀ ਕੀਤੀ ਗਈ ਹੈ ਕਿ ਕੋਈ ਵੀ ਆਪਣੇ ਘਰਾਂ ‘ਤੇ ਦੀਪਮਾਲਾ ਨਹੀਂ ਕਰੇਗਾ ਅਤੇ ਨਾ ਹੀ ਪਟਾਖੇ ਚਲਾਵੇਗਾ, ਉਥੇ ਹੀ ਸਿੱਧੂ ਮੂਸੇਵਾਲਾ ਦੀ ਟੀਮ ਵੱਲੋਂ ਵੀ ਸਿੱਧੂ ਦੀ ਸਮਾਰਕ ‘ਤੇ ਪਹੁੰਚ ਕੇ ਐਲਾਨ ਕਰ ਦਿੱਤਾ ਗਿਆ ਹੈ ਕਿ ਦੀਵਾਲੀ ਦੇ ਦਿਨ 3 ਤੋਂ ਲੈ ਕੇ 6 ਵਜੇ ਤੱਕ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਹੱਥਾਂ ‘ਚ ਤਖ਼ਤੀਆਂ ਫੜ ਕੇ ਸਮਾਰਕ ਦੇ ਕੋਲ ਬੈਠਣਗੇ ਅਤੇ ਹਿੰਦੂ ਸਿੱਖ ਮੁਸਲਿਮ ਇਸਾਈ ਚਾਰੋਂ ਧਰਮਾਂ ਦੇ ਵਿਅਕਤੀ ਇਕੋ ਸਮੇਂ ਮਿਸ਼ਾਲ ਜਗਾ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਗਟ ਕਰਨਗੇ। ਇਸ ਤੋਂ ਇਲਾਵਾ ਵਿਰਾਗਮਈ ਕੀਰਤਨ ਵੀ ਕੀਤਾ ਜਾਵੇਗਾ। ਮੂਸੇਵਾਲਾ ਦੀ ਟੀਮ ਨੇ ਦੱਸਿਆ ਕਿ ਮਾਨਸਾ ਹਲਕੇ ਦੇ ਵਿੱਚ ਪੰਚਾਇਤਾਂ ਵੱਲੋਂ ਦੀਵਾਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਉਸ ਦੀ ਸਮਾਰਕ ‘ਤੇ ਵੀ ਪਹੁੰਚਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਦੇਸ਼-ਵਿਦੇਸ਼ਾਂ ਵਿਚ ਬੈਠੇ ਪ੍ਰਸ਼ੰਸਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਕਾਲੀ ਦੀਵਾਲੀ ਮਨਾਉਣ ਤਾਂ ਕਿ ਅਸੀਂ ਪੰਜਾਬ ਸਰਕਾਰ ਦਾ ਵਿਰੋਧ ਕਰ ਸਕੀਏ ਅਤੇ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਇਕ ਪਹਿਲ ਕਦਮੀ ਕਰੀਏ।