ਰਾਮਨੌਮੀ ਮੌਕੇ ਡਿੱਗੀ ਮੰਦਰ ਦੀ ਛੱਤ, 25 ਸ਼ਰਧਾਲੂਆਂ ਦੇ ਜ਼ਖਮੀ ਹੋਣ ਦਾ ਖਦਸ਼ਾ

0
745

ਇੰਦੌਰ | ਸ਼੍ਰੀ ਬੇਲੇਸ਼ਵਰ ਮਹਾਦੇਵ ਝੁਲੇਲਾਲ ਮੰਦਰ ‘ਚ ਅੱਜ ਰਾਮ ਨੌਮੀ ‘ਤੇ ਵੱਡਾ ਹਾਦਸਾ ਵਾਪਰ ਗਿਆ। ਮੰਦਰ ਵਿਚ ਆਯੋਜਿਤ ਧਾਰਮਿਕ ਪ੍ਰੋਗਰਾਮ ਦੌਰਾਨ ਮੰਦਰ ਦੀ ਛੱਤ ਡਿੱਗਣ ਨਾਲ 25 ਲੋਕਾਂ ਦੇ ਜ਼ਖਮੀ ਹੋਣ ਦਾ ਖ਼ਦਸ਼ਾ ਹੈ । ਇਨ੍ਹਾਂ ‘ਚ ਔਰਤਾਂ, ਮਰਦ ਅਤੇ ਬੱਚੇ ਸ਼ਾਮਲ ਹਨ।

ਪੁਲਿਸ ਅਤੇ ਸ਼ਰਧਾਲੂਆਂ ਨੇ ਲੋਕਾਂ ਨੂੰ ਰੱਸੀਆਂ ਨਾਲ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। 18 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। 7 ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਪੌੜੀ ਕਿੰਨੀ ਡੂੰਘੀ ਹੈ।

ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਸ਼ਾਸਨ ਨੂੰ ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਨਿਰਦੇਸ਼ ਦਿੱਤੇ ਹਨ। ਸੂਚਨਾ ਮਿਲਦੇ ਹੀ ਡਿਵੀਜ਼ਨਲ ਕਮਿਸ਼ਨਰ ਅਤੇ ਕਲੈਕਟਰ ਵੀ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ।