ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸੰਗਤਾਂ 10 ਮਿੰਟ ਲਈ ਮੂਲ ਮੰਤਰ ਦਾ ਜਾਪ ਕਰਨ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

0
1262

ਅੰਮ੍ਰਿਤਸਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ 28 ਦਸੰਬਰ ਨੂੰ 10 ਮਿੰਟ ਲਈ ਮੂਲਮੰਤਰ ਦਾ ਜਾਪ ਕੀਤਾ ਜਾਵੇ।

ਸਿੱਖ ਸੰਗਤ ਜਿਥੇ ਵੀ ਹੋਵੇ, ਉਸ ਸਮੇਂ ਜਿਵੇਂ ਕੰਮ ‘ਤੇ ਜਾਂ ਕਿਸੇ ਵੀ ਜਗ੍ਹਾ ਅੰਤਰਧਿਆਨ ਹੋ ਕੇ ਮੂਲਮੰਤਰ ਜਾਪ ਦਾ ਪਾਠ ਕਰੇ। ਉਨ੍ਹਾਂ ਕਿਹਾ ਕਿ ਦਸਵੇਂ ਪਾਤਿਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਲਾਸਾਨੀ ਇਤਿਹਾਸ ਦੁਨੀਆ ਦੇ ਧਰਮ ਇਤਿਹਾਸ ਅੰਦਰ ਨਿਵੇਕਲਾ ਹੈ ਅਤੇ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ।