ਪਟਿਆਲਾ, 25 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਤੋਂ ਬਾਅਦ ਹੁਣ ਸਾਬਕਾ ਫੌਜੀਆਂ ਨੇ ਰੇਲਾਂ ਦੀ ਰਫ਼ਤਾਰ ਰੋਕ ਦਿੱਤੀ ਹੈ। ਪਟਿਆਲਾ ‘ਚ ਸ਼ੰਭੂ ਰੇਲਵੇ ਟਰੈਕ ‘ਤੇ ਸਾਬਕਾ ਫੌਜੀਆਂ ਨੇ ਧਰਨਾ ਲਗਾਇਆ ਹੈ। 250 ਦੇ ਕਰੀਬ ਸਾਬਕਾ ਫੌਜੀਆਂ ਨੇ ਟਰੈਕ ਨੂੰ ਜਾਮ ਕੀਤਾ ਹੋਇਆ ਹੈ। ਉਹ ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਸਾਬਕਾ ਫੌਜੀਆਂ ਲਈ ਇਕ ਰੈਂਕ ਇਕ ਪੈਨਸ਼ਨ ਦੀ ਮੰਗ ਨੂੰ ਲਾਗੂ ਨਾ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀਆਂ ਨੇ ਸੈਂਕੜਿਆਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਰੇਲਵੇ ਸਟੇਸ਼ਨ ਉਤੇ ਰੇਲਵੇ ਟਰੈਕ ‘ਤੇ ਪੱਕਾ ਮੋਰਚਾ ਲਗਾ ਦਿੱਤਾ ਹੈ, ਜਿਸ ਨਾਲ ਦਿੱਲੀ, ਜੰਮੂ, ਅੰਮ੍ਰਿਤਸਰ ਤੱਕ ਜਾਣ ਵਾਲੀਆਂ ਰੇਲ ਗੱਡੀਆਂ ਦੀ ਆਵਾਜਾਈ ਠੱਪ ਹੋ ਕੇ ਰਹਿ ਗਈ ਹੈ।
ਜਾਣਕਾਰੀ ਅਨੁਸਾਰ ਸਾਬਕਾ ਫੌਜੀਆਂ ਵੱਲੋਂ ਆਪਣੀ ਇਕ ਰੈਂਕ-ਇਕ ਪੈਨਸ਼ਨ ਦੀ ਮੰਗ ਨੂੰ ਪੂਰਾ ਕਰਵਾਉਣ ਲਈ ਦਿੱਲੀ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਧਰਨਾ ਦੇਣ ਲਈ ਜਾਣਾ ਸੀ ਤਾਂ ਰਸਤੇ ਵਿਚ ਹਰਿਆਣਾ ਸਰਕਾਰ ਵੱਲੋਂ ਸਾਬਕਾ ਫੌਜੀਆਂ ਨੂੰ ਹਰਿਆਣਾ ਵਿਖੇ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੇ ਚਲਦਿਆਂ ਸਾਬਕਾ ਫੌਜੀਆਂ ਨੇ ਰੋਸ ਵਜੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਧਰਨਾ ਜਾਰੀ ਕਰਦਿਆਂ ਰੇਲਾਂ ਰੋਕ ਦਿੱਤੀਆਂ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)