<p><strong>ਚੰਡੀਗੜ੍ਹ&comma; 12 ਨਵੰਬਰ &vert;<&sol;strong> ਕੈਨੇਡਾ ਸਰਕਾਰ ਨੇ ਵਿਜ਼ਿਟਰ ਵੀਜ਼ੇ ਦੇ ਨਿਯਮਾਂ ’ਚ ਸਖ਼ਤ ਤਬਦੀਲੀ ਕੀਤੀ ਹੈ। ਕੈਨੇਡਾ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ 10 ਸਾਲ ਦਾ ਵਿਜ਼ਿਟਰ ਵੀਜ਼ਾ ਨਹੀਂ ਮਿਲੇਗਾ। ਨਵੇਂ ਨਿਯਮਾਂ ਮੁਤਾਬਿਕ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ ਨੂੰ ਪਾਸਪੋਰਟ ਦੀ ਮਿਆਦ ਤੱਕ ਕੈਨੇਡਾ ਦਾ ਵਿਜ਼ਿਟਰ ਵੀਜ਼ਾ ਮਿਲੇ। ਕੈਨੇਡਾ ਸਰਕਾਰ ਨੇ ਮਲਟੀਪਲ ਐਂਟਰੀ ਦੀ ਥਾਂ ਸਿੰਗਲ ਐਂਟਰੀ ਵਾਲੇ ਵੀਜ਼ੇ ਦੇਣ ਦਾ ਐਲਾਨ ਕੀਤਾ ਹੈ।<&sol;p>&NewLine;<p>ਕੈਨੇਡਾ ਦੇ ਆਵਾਸ ਵਿਭਾਗ ਅਨੁਸਾਰ ਵਿਜ਼ਿਟਰ ਵੀਜ਼ਾ ਉਤੇ ਆਏ ਲੋਕਾਂ ਦੀ ਗਿਣਤੀ ਸਾਢੇ 10 ਲੱਖ ਤੋਂ ਵੀ ਵੱਧ ਹੈ ਅਤੇ ਇਨ੍ਹਾਂ ਵਿਚੋਂ ਜਿਹੜੇ ਹੁਣ ਆਪਣੇ ਆਪ ਵਾਪਸ ਨਾ ਗਏ&comma; ਉਨ੍ਹਾਂ ਨੂੰ ਵਾਪਸੀ ਲਈ ਸਖਤ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਰਕਾਰ ਦਾ ਇਹ ਫ਼ੈਸਲਾ ਤੁਰੰਤ ਲਾਗੂ ਹੋ ਗਿਆ ਹੈ ਤੇ ਗੈਰਕਾਨੂੰਨੀ ਢੰਗ ਨਾਲ ਟਿਕੇ ਹੋਏ ਲੋਕਾਂ ਦੀਆਂ ਸੂਚੀਆਂ ਬਣਨ ਲੱਗੀਆਂ ਹਨ।<&sol;p>&NewLine;<p>ਇਮੀਗ੍ਰੇਸ਼ਨ ਵਿਭਾਗ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਹੁਣ 10 ਸਾਲ ਦੀ ਮਿਆਦ ਵਾਲੇ ਮਲਟੀਪਲ ਐਂਟਰੀ ਵੀਜ਼ੇ ਚੋਣਵੇਂ ਲੋਕਾਂ ਨੂੰ ਹੀ ਮਿਲਣਗੇ ਅਤੇ ਇਹ ਫ਼ੈਸਲਾ ਕਰਨ ਦਾ ਹੱਕ ਮੌਕੇ ਉਤੇ ਮੌਜੂਦ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਵੇਗਾ। ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਵੱਲੋਂ ਵਿਜ਼ਿਟਰ ਵੀਜ਼ਾ ਦੀ ਮਿਆਦ ਉੱਤੇ ਖ਼ਾਸ ਜ਼ੋਰ ਦਿੱਤਾ ਗਿਆ ਹੈ। ਜ਼ਿਆਦਾਤਰ ਵੀਜ਼ੇ ਸਿੰਗਲ ਐਂਟਰੀ ਵਾਲੇ ਹੋਣ ਦੇ ਮੱਦੇਨਜ਼ਰ ਇਨ੍ਹਾਂ ਦੀ ਮਿਆਦ 6 ਮਹੀਨੇ ਤੋਂ ਇਕ ਸਾਲ ਤੱਕ ਹੀ ਹੋਵੇਗੀ। ਸਭ ਤੋਂ ਪਹਿਲਾਂ ਸਬੰਧਤ ਬਿਨੈਕਾਰ ਦਾ ਕੈਨੇਡਾ ਆਉਣ ਦਾ ਮਕਸਦ ਦੇਖਿਆ ਜਾਵੇਗਾ ਅਤੇ ਜੇ ਇਹ ਮਕਸਦ ਕਿਸੇ ਵਿਆਹ ਸਮਾਗਮ&comma; ਕਾਨਫਰੰਸ ਜਾਂ ਟ੍ਰੇਨਿੰਗ ਸੈਸ਼ਨ ਨਾਲ ਸਬੰਧਤ ਹੋਵੇ ਤਾਂ ਸਿੰਗਲ ਐਂਟਰੀ ਵਾਲਾ ਵੀਜ਼ਾ ਹੀ ਮਿਲ ਸਕੇਗਾ।<&sol;p>&NewLine;<p>ਕੈਨੇਡਾ ਸਰਕਾਰ ਵੱਲੋਂ ਵਿਜ਼ਿਟਰ ਵੀਜ਼ਾ ਦੇ ਨਵੇਂ ਨਿਯਮ ਭਾਵੇਂ ਹਰ ਮੁਲਕ ਵਾਸਤੇ ਜਾਰੀ ਕੀਤੇ ਗਏ ਹਨ ਪਰ ਇਨ੍ਹਾਂ ਨੂੰ ਸਿੱਧੇ ਤੌਰ ’ਤੇ ਭਾਰਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਹ ਤਬਦੀਲੀ ਉਨ੍ਹਾਂ ਭਾਰਤੀਆਂ ਲਈ ਖ਼ਾਸ ਤੌਰ ’ਤੇ ਮੁਸ਼ਕਲ ਸਾਬਤ ਹੋ ਸਕਦੀ ਹੈ ਜੋ ਪਰਿਵਾਰ ਅਤੇ ਦੋਸਤਾਂ ਨੂੰ ਮਿਲਣ ਜਾਂ ਹੋਰ ਕੰਮ ਲਈ ਲੰਬੇ ਸਮੇਂ ਲਈ ਕੈਨੇਡਾ ਵਿਚ ਰਹਿਣਾ ਚਾਹੁੰਦੇ ਸਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ<a href&equals;"https&colon;&sol;&sol;shorturl&period;at&sol;0tM6T"> https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;