ਪੰਜਾਬ ‘ਚ 1 ਹੋਰ ਪਾਜ਼ੀਟਿਵ ਕੇਸ ਆਇਆ ਸਾਹਮਣੇ, ਕੁਲ ਮਾਮਲੇ ਹੋਏ 42

    0
    997

    ਚੰਡੀਗੜ੍ਹ. ਕੋਰੋਨਾ ਵਾਇਰਸ ਦਾ ਅੱਜ 1 ਹੋਰ ਪਾਜ਼ੀਟਿਵ ਕੇਸ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਲੁਧਿਆਣਾ ਦੀ ਮ੍ਰਿਤਕ ਔਰਤ ਦੀ ਗੁਆਂਡਣ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਜਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਦੇ ਹਸਪਤਾਲ ਵਿੱਚ ਲੁਧਿਆਣਾ ਦੀ 1 ਔਰਤ ਦੀ ਮੌਤ ਹੋਈ ਸੀ।

    ਅੱਜ ਜਿਹੜਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੀ ਮ੍ਰਿਤਕ ਔਰਤ ਦੇ ਸੰਪਰਕ ਵਿੱਚ ਆਉਣ ਵਾਲੀ ਉਸਦੀ ਗੁਆਂਡਣ ਦਾ ਹੈ। ਉਸਦੀ ਰਿਪੋਰਟ ਅੱਜ ਕੋਰੋਨਾ ਪਾਜੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦੀ ਲੜਕੀ ਦੇ ਵੀ ਬਲਡ ਸੈਂਪਲ ਟੈਸਟ ਲਈ ਭੇਜੇ ਗਏ ਸੀ, ਪਰ ਉਸਦੀ ਰਿਪੋਰਟ ਨੇਗੇਟਿਵ ਆਈ ਹੈ। ਅੱਜ ਇੱਕ ਮਾਮਲੇ ਦੇ ਸਾਹਮਣੇ ਆਉਣ ਨਾਲ ਹੁਣ ਤੱਕ ਪੰਜਾਬ ਵਿੱਚ ਕੁਲ ਕੇਸ 42 ਸਾਹਮਣੇ ਆਏ ਹਨ।

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।