ਜਲਾਲਾਬਾਦ, 19 ਜਨਵਰੀ | ਅੱਜ ਤੜਕਸਾਰ ਹੀ ਜਲਾਲਾਬਾਦ ਦੇ ਨਜ਼ਦੀਕ ਪਿੰਡ ਫਲੀਆਂ ਵਾਲਾ ਕੋਲ ਦਰਦਨਾਕ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਤਿੰਨ ਵਿਅਕਤੀ ਜਿਹੜੇ ਰੋਟੀਆਂ ਪਕਾਉਣ ਦਾ ਕੰਮ ਕਰਦੇ ਸਨ, ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਮੋਟਰਸਾਈਕਲ ਤੇ ਸਵਾਰ ਵਾਪਸ ਆ ਰਹੇ ਸਨ ਤਾਂ ਪਿੰਫ ਫਲੀਆਂ ਵਾਲਾ ਨੇੜੇ ਂਇੱਕ ਛੋਟੇ ਹਾਥੀ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਤੋਂ ਬਾਅਦ ਮੋਟਰਸਾਈਕਲ ਸਵਾਰਾਂ ’ਚੋਂ ਇੱਕ ਦੀ ਮੌਕੇ ’ਤੇ ਮੌਤ ਹੋ ਗਈ ਅਤੇ 2 ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।  ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਛਾਂਗਾ ਖੁਰਦ ਵਜੋਂ ਹੋਈ ਹੈ।

ਹਾਦਸੇ ਦੀ ਜਾਣਕਾਰੀ ਮਿਲਣ ’ਤੇ ਜਲਾਲਾਬਾਦ ਥਾਣਾ ਸਿਟੀ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।