ਤਰਨ ਤਾਰਨ | ਨੇੜਲੇ ਪਿੰਡ ਸੇਰੋਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਵੇਰੇ ਤੜਕਸਾਰ ਦੋ ਧਿਰਾਂ ਵਿੱਚ ਆਹਮਣੇ ਸਾਹਮਣਿਓਂ ਗੋਲੀਆਂ ਚੱਲੀਆਂ। ਫਾਇਰਿੰਗ ਵਿੱਚ ਇੱਕ ਧਿਰ ਦੇ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਹੈ ਜਿੱਥੇ ਇੱਕ ਦੀ ਹਾਲਤ ਗੰਭੀਰ ਹੈ।
ਡੀਐਸਪੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਘਟਨਾ ਸਥਾਨ ਤੋਂ 12 ਬੋਰ ਤੇ 315 ਬੋਰ ਰਾਈਫਲ ਦੇ ਖੋਲ੍ਹ ਬਰਾਮਦ ਹੋਏ ਹਨ ਜਿਸ ਤੋਂ ਪਤਾ ਚੱਲਦਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ।
ਡੀਐਸਪੀ ਨੇ ਦੱਸਿਆ ਕਿ ਸੁਖਵੰਤ ਸਿੰਘ ਪੱਪੂ ਪੁੱਤਰ ਜੋਗਿੰਦਰ ਸਿੰਘ ਟਾਈਗਰ ਦਾ ਜਸਦੀਪ ਸਿੰਘ ਪੁੱਤਰ ਅਮਰੀਕ ਸਿੰਘ ਨਾਲ ਪੁਰਾਣਾ ਜ਼ਮੀਨੀ ਵਿਵਾਦ ਚੱਲਿਆ ਆ ਰਿਹਾ ਸੀ। ਅੱਜ ਤੜਕਸਾਰ ਜਦੋਂ ਸੁਖਵੰਤ ਸਿੰਘ ਤੇ ਉਸ ਦੇ ਹਮਾਇਤੀ ਜ਼ਮੀਨੀ ਵਾਹੁਣ ਲੱਗੇ ਤਾਂ ਦੋ ਦੋਵਾਂ ਧਿਰਾਂ ਵਿੱਚ ਗੋਲੀਆਂ ਚੱਲ ਪਈਆਂ। ਇਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ।