ਮਾਨਸਾ . ਜਿਲੇ ਵਿੱਕ ਇੱਕ ਹੋਰ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਪਿਛਲੇ ਦਿਨੀਂ ਬੁਰਜ ਰਾਠੀ ਪਿੰਡ ਦਾ ਇੱਕ 18 ਸਾਲਾ ਨੌਜਵਾਨ ਗੁੜਗਾਂਵ (ਹਰਿਆਣਾ) ਤੋਂ ਆਇਆ ਸੀ, ਜਿਸ ਦਾ ਸਿਹਤ ਵਿਭਾਗ ਦੀ ਟੀਮ ਵੱਲੋਂ ਸੈਂਪਲ ਲਿਆ ਗਿਆ। ਇਸ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ।
ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ਼ ਲਈ ਲਿਆਇਆ ਗਿਆ ਹੈ। ਇੱਥੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਇਸ ਨੌਜਵਾਨ ਦਾ ਇਲਾਜ਼ ਕੀਤਾ ਜਾ ਰਿਹਾ ਹੈ।
ਡਾ. ਠਕਰਾਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਕਤ ਨੌਜਵਾਨ ਪਹਿਲਾਂ ਤੋਂ ਹੀ ਘਰ ਵਿੱਚ ਇਕਾਂਤਵਾਸ ’ਚ ਰਹਿ ਰਿਹਾ ਸੀ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਉਸਨੂੰ ਜ਼ਰੂਰੀ ਸਾਵਧਾਨੀਆਂ ਅਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਨੌਜਵਾਨ ਦੇ ਪਾਜ਼ਿਟੀਵ ਆਉਣ ਨਾਲ ਸਿਵਲ ਹਸਪਤਾਲ ਮਾਨਸਾ ਵਿਖੇ 15 ਕੋਰੋਨਾ ਪਾਜ਼ੀਟਿਵ ਮਰੀਜ਼ ਜ਼ੇਰੇ ਇਲਾਜ ਹਨ। ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 20 ਕੋਰੋਨਾ ਪਾਜ਼ਿਟੀਵ ਮਰੀਜ਼ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 5 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ 15 ਕੋਰੋਨਾ ਪਾਜ਼ੀਟਿਵ ਮਰੀਜ਼ ਰਹਿ ਗਏ ਹਨ।