ਜਲੰਧਰ. ਕੋਰੋਨਾ ਕਾਰਨ ਪੰਜਾਬ ਵਿੱਚ ਮੌਤਾਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਜਲੰਧਰ ਵਿੱਚ ਕੋਰੋਨਾ ਨਾਲ 7 ਵੀਂ ਮੌਤ ਹੋ ਗਈ ਹੈ। ਹੁਣ ਸੂਬੇ ਵਿੱਚ ਮੌਤਾਂ ਦੀ ਗਿਣਤੀ ਵਿੱਚ ਜਲੰਧਰ ਅਤੇ ਲੁਧਿਆਣਾ ਜ਼ਿਲ੍ਹੇ 7-7 ਮੌਤਾਂ ਨਾਲ ਬਰਾਬਰ ਪਹਿਲੀ ਥਾਂ ਤੇ ਪਹੁੰਚ ਗਏ ਹਨ।
ਸਿਵਿਲ ਹਸਪਤਾਲ ਵਿੱਚ ਸਵੇਰੇ ਜਲੰਧਰ ਦੇ ਰਹਿਣ ਵਾਲੇ ਇਕ ਕੋਰੋਨਾ ਮਰੀਜ਼ ਨੇ ਦਮ ਤੋੜ ਦਿੱਤਾ। ਮ੍ਰਿਤਕ ਦੀ ਪਹਿਚਾਣ 69 ਵਰ੍ਹੇਆਂ ਦੀ ਸਤੋਸ਼ ਕੁਮਾਰੀ ਦੇ ਰੂਪ ਵਿੱਚ ਹੋਈ ਹੈ ਜੋ ਜਲੰਧਰ ਦੇ ਇਸ਼ਵਰ ਨਗਰ ਦੀ ਰਹਿਣ ਵਾਲੀ ਸੀ।
ਪੰਜਾਬ ਵਿੱਚ ਅੱਜ ਹੋਈ ਇਸ ਮੌਤ ਨਾਲ ਕੋਰੋਨਾ ਨਾਲ ਸੂਬੇ ਵਿੱਚ ਮਰਨ ਵਾਲੇ ਲੌਕਾਂ ਦੀ ਗਿਣਤੀ 40 ਤੱਕ ਪਹੁੰਚ ਗਈ ਹੈ। ਚਾਹੇ ਪੰਜਾਬ ਸਰਕਾਰ ਵਲੋਂ ਹਾਲਾਤਾਂ ਨੂੰ ਦੇਖਦੇ ਹੋਏ ਢਿਲ ਦਿੱਤੀ ਗਈ ਹੈ, ਪਰ ਕੋਰੋਨਾ ਤੋਂ ਬਚਾਅ ਲਈ ਲੋਕਾਂ ਨੂੰ ਖੁਦ ਸਤਰਕ ਰਹਿਣਾ ਜਰੂਰੀ ਹੈ। ਨਹੀਂ ਤਾਂ ਜੇ ਇਸੇ ਤਰ੍ਹਾਂ ਮਾਮਲੇ ਵੱਧਦੇ ਗਏ ਤਾਂ ਸਰਕਾਰ ਨੂੰ ਦੋਬਾਰਾਂ ਪਾਬੰਦੀਆਂ ਲਗਾਉਣ ਲਈ ਮਜਬੂਰ ਹੋਣਾ ਪਵੇਗਾ।
ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਨੂੰ ਜੀਵਨ ਦਾ ਹਿੱਸਾ ਬਣਾਓ
ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਲੋਕਾਂ ਨੂੰ ਅਪੀਲ ਹੈ ਕਿ ਪ੍ਰਸ਼ਾਸਨ ਵਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਜ਼ਰੂਰ ਕਰੋ। ਮਾਸਕ ਪਹਿਨਣਾ ਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਓ।