ਪੰਜਾਬ ‘ਚ ਕੋਰੋਨਾ ਨਾਲ 1 ਹੋਰ ਮੌਤ, ਲੁਧਿਆਣਾ ਦੇ 58 ਵਰ੍ਹੇਆਂ ਦੇ ਬਜ਼ੁਰਗ ਨੇ ਤੋੜਿਆ ਦਮ – ਸੂਬੇ ‘ਚ ਹੁਣ ਤੱਕ 15 ਮੌਤਾਂ

    0
    690

    ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਨੇ ਹਾਹਾਕਾਰ ਮਚਾ ਰੱਖਿਆ ਹੈ। ਲੁਧਿਆਣਾ ਸ਼ਹਿਰ ਵਿੱਚ ਕੋਰੋਨਾ ਨਾਲ ਤੀਜੀ ਮੌਤ ਹੋਣ ਦੀ ਖਬਰ ਮਿਲੀ ਹੈ। 58 ਸਾਲ ਦੇ ਵਿਅਕਤੀ, ਜੋ ਮਾਲ ਵਿਭਾਗ ਵਿੱਚ ਕਾਨੂੰਗੋ ਸਨ, ਦੀ ਮੌਤ ਹੋ ਗਈ ਹੈ। ਇਹਨਾਂ ਦਾ ਇਲਾਜ਼ ਡੀਐਮਸੀ ਵਿੱਚ ਚਲ ਰਿਹਾ ਸੀ। 58 ਸਾਲਾ ਗੁਰਮੇਲ ਸਿੰਘ ਪਿਛਲੇ ਕਈ ਦਿਨਾਂ ਤੋਂ ਉਹ ਘਰ ਵਿਚ ਹੀ ਸੀ। ਬੀਤੇ ਦਿਨੀ ਇਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਜਿਸ ਤੋਂ ਬਾਅਦ ਇਨ੍ਹਾਂ ਨੂੰ ਡੀਐਮਸੀ ਵਿੱਚ ਇਲਾਜ਼ ਲਈ ਦਾਖਿਲ ਕਰਵਾਇਆ ਗਿਆ ਸੀ। ਮਰੀਜ਼ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਕਵਾਰੰਟਾਇਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਲੁਧਿਆਣਾ ਵਿੱਚ ਇਹ ਤੀਜੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਸੂਬੇ ਵਿੱਚ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਹੁਣ ਤੱਕ ਸੂਬੇ ਵਿੱਚ ਕਰੀਬ 8 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ ਵਿੱਚ ਹੁਣ ਤੱਕ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 206 ਤੱਕ ਪਹੁੰਚ ਗਈ ਹੈ। ਲੁਧਿਆਣਾ ਵਿਚੋਂ 3, ਜਲੰਧਰ ਤੋਂ 4 ਅਤੇ 1 ਪਾਜ਼ੀਟਿਵ ਮਰੀਜ਼ ਫਿਰੌਜਪੂਰ ਤੋਂ ਸਾਹਮਣੇ ਆਇਆ ਹੈ।
    ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 206 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ ਮੋਹਾਲੀ ਜ਼ਿਲੇ ਤੋਂ 56, ਨਵਾਂਸ਼ਹਿਰ ਵਿਚ 19, ਪਠਾਨਕੋਟ ਤੋਂ 24, ਜਲੰਧਰ ਤੋਂ 35, ਹੁਸ਼ਿਆਰਪੁਰ ਤੋਂ 7, ਮਾਨਸਾ ਤੋਂ 11, ਅੰਮ੍ਰਿਤਸਰ ਤੋਂ 11, ਲੁਧਿਆਣਾ ਤੋਂ 14, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ ਤੋਂ 7, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਬਰਨਾਲਾ ਤੋਂ 2-2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ, ਫਗਵਾੜਾ, ਗੁਰਦਾਸਪੁਰ, ਮਾਲੇਰਕੋਟਲਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ 15 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੁਣ ਤੱਕ 29 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।
    ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।