ਪੰਜਾਬ ‘ਚ ਕੋਰੋਨਾ ਨਾਲ 1 ਹੋਰ ਮੌਤ, ਪਟਿਆਲਾ ਦੇ ਰਾਜਪੁਰਾ ‘ਚ 63 ਸਾਲ ਦੀ ਮਹਿਲਾ ਦੀ ਮੌਤ

0
1520

ਚੰਡੀਗੜ੍ਹ. ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ ਦਿਨੀਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਤੋਂ ਕੋਰੋਨਾ ਪੋਜ਼ੀਟਿਵ ਆਈ 63 ਸਾਲਾ ਔਰਤ ਦੀ ਅੱਜ ਮੌਤ ਹੋ ਗਈ। ਇਹ ਮਹਿਲਾ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਿਲ ਸੀ।

ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਔਰਤ ਦੀ ਮੌਤ ਹੋਣ ਨਾਲ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਵਧਕੇ 19 ਹੋ ਗਈ ਹੈ।

ਪਟਿਆਲਾ ਚ ਕੋਰੋਨਾ ਨਾਲ ਹੁਣ ਤੱਕ ਦੂਜੀ ਮੌਤ, ਪਾਜ਼ੀਟਿਵ ਮਰੀਜ਼ 61

ਪੰਜਾਬ ਦੇ ਪਟਿਆਲਾ ਜਿਲ੍ਹੇ ਵਿੱਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ। ਪਟਿਆਲਾ ਵਿੱਚ ਹੁਣ ਤੱਕ 61 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਜ਼ਿਆਦਾਤਰ ਮਾਮਲੇ ਪਟਿਆਲਾ ਦੇ ਰਾਜ਼ਪੁਰਾ ਤੋਂ ਹੀ ਸਾਹਮਣੇ ਆਏ ਹਨ। ਪੁਲਿਸ ਵਲੋਂ ਰਾਜਪੁਰਾ ਦੇ ਬਾਰਡਰ ਪੂਰੀ ਤਰ੍ਹਾਂ ਸੀਲ ਕੀਤੇ ਗਏ ਹਨ। ਕਿਸੇ ਨੂੰ ਵੀ ਰਾਜਪੁਰਾ ਵਿੱਚ ਦਾਖਿਲ ਹੋਣ ਤੇ ਨਾ ਹੀ ਬਾਹਰ ਜਾਣ ਦੀ ਇਜ਼ਾਜਤ ਨਹੀਂ ਹੈ।

ਘਰ ਵਿੱਚ ਰਹੋ, ਮਹਾਂਮਾਰੀ ਨੂੰ ਫੈਲਣ ਤੋਂ ਰੋਕੋ

ਪੰਜਾਬ ਵਿੱਚ ਜਿਆਦਾਤਰ ਕੇਸ ਉਹੀ ਲੋਕਾਂ ਦੇ ਸਾਹਮਣੇ ਆ ਰਹੇ ਹਨ ਜੋ ਪਾਜੀਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਸਨ। ਜੇਕਰ ਉਹ ਲੋਕ ਖੁਦ ਸਾਹਮਣੇ ਨਹੀਂ ਆਉਂਦੇ ਜੋ ਪਾਜੀਟਿਵ ਆਏ ਮਰੀਜਾਂ ਦੇ ਸੰਪਰਕ ਵਿਚ ਸਨ ਤਾਂ ਪ੍ਰਸ਼ਾਸਨ ਲਈ ਅਜਿਹੇ ਲੋਕਾਂ ਦਾ ਪਤਾ ਲਗਾਉਣਾ ਚੁਣੋਤੀ ਹੈ। ਇਸਦੇ ਨਾਲ ਹੀ ਇਸ ਬਿਮਾਰੀ ਦੇ ਹੋਰ ਤੇਜ਼ੀ ਨਾਲ ਫੈਲਣ ਦੇ ਆਸਾਰ ਵੱਧ ਜਾਣਗੇ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਖੁਦ ਸਾਹਮਣੇ ਆਉਣ ਤੇ ਆਪਣੇ ਟੈਸਟ ਕਰਵਾਉਣ ਤਾਂ ਜੋ ਇਸ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਦੀਆਂ ਹਿਦਾਇਤਾਂ ਦੀਆਂ ਪਾਲਣਾ ਕਰਨੀ ਜ਼ਰੂਰੀ ਹੈ।