ਚੈਕਿੰਗ ਕਰ ਰਹੇ ਪੁਲਿਸ ਮੁਲਾਜ਼ਮਾਂ ‘ਤੇ ਕਾਰ ਸਵਾਰਾਂ ਨੇ ਚਲਾਈ ਗੋਲੀ, ਇੱਕ ਪੁਲਿਸ ਮੁਲਾਜ਼ਮ ਜ਼ਖਮੀ, ਹੈਰੋਇਨ ਬਰਾਮਦ

0
2171

ਤਰਨਤਾਰਨ (ਬਲਜੀਤ ਸਿੰਘ) | ਪਿੰਡ ਚੀਮਾ ਕਲਾਂ ਮੋੜ ਰੇਲਵੇ ਫਾਟਕ ਦੇ ਕੋਲ ਚੈਕਿੰਗ ਕਰ ਰਹੇ ਥਾਣਾ ਸਦਰ ਪੱਟੀ ਦੇ ਐੱਸਐੱਚਓ ਤੇ ਪੁਲਿਸ ਕਰਮਚਾਰੀਆਂ ‘ਤੇ ਕਾਰ ਸਵਾਰ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ।

ਇਸ ਦੌਰਾਨ ਗੰਨਮੈਨ ਗੁਰਸਾਹਿਬ ਸਿੰਘ ਦੇ ਪੇਟ ਵਿਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਜਦੋਂ ਗੱਡੀ ਦਾ ਪਿੱਛਾ ਕੀਤਾ ਤਾਂ ਉਸ ਵਿੱਚ ਸਵਾਰ 2 ਵਿਅਕਤੀ ਗੱਡੀ ਛੱਡ ਕੇ ਫਰਾਰ ਹੋ ਗਏ।

ਗੱਡੀ ਦੀ ਜਦੋਂ ਪੁਲਿਸ ਨੇ ਤਲਾਸ਼ੀ ਲਈ ਤਾਂ ਉਸ ਵਿੱਚੋਂ 960 ਗ੍ਰਾਮ ਹੈਰੋਇਨ, ਇੱਕ ਮੋਬਾਇਲ, ਲਾਈਸੈਂਸ ਤੇ ਗੱਡੀ ਦੀ ਆਰਸੀ  ਬਰਾਮਦ ਹੋਈ।

ਫਰਾਰ ਹੋਏ ਵਿਅਕਤੀਆਂ ਦੀ ਪਛਾਣ ਡੈਨੀਅਲ ਵਾਸੀ ਟੈਂਕਾਂ ਵਾਲੀ ਬਸਤੀ ਫਿਰੋਜ਼ਪੁਰ ਤੇ ਫਿਲਿਪਸ ਵਾਸੀ ਜੱਲਾ ਚੌਕੀ ਮਖੂ ਦੇ ਰੂਪ ਵਿੱਚ ਹੋਈ। ਜ਼ਖ਼ਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com) 

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)