ਦੇਸ਼ ਨੂੰ ਜੋੜਨ ਲਈ ਹਜ਼ਾਰਾਂ ਕਿਲੋਮੀਟਰ ਪੈਦਲ ਤੁਰਨ ਵਾਲਾ ਭਾਰਤ ਦਾ ਅਪਮਾਨ ਨਹੀਂ ਕਰ ਸਕਦਾ – ਪ੍ਰਿਯੰਕਾ ਗਾਂਧੀ

0
263

ਨਵੀਂ ਦਿੱਲੀ | ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਨੂੰ ਜੋੜਨ ਲਈ ਹਜ਼ਾਰਾਂ ਕਿਲੋਮੀਟਰ ਤੁਰਨ ਵਾਲਾ ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤ ਕਦੇ ਵੀ ਦੇਸ਼ ਦਾ ਅਪਮਾਨ ਨਹੀਂ ਕਰ ਸਕਦਾ । ਦੱਸ ਦੇਈਏ ਕਿ ਕਾਂਗਰਸ ਰਾਹੁਲ ਗਾਂਧੀ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਠਹਿਰਾਏ ਜਾਣ ਖ਼ਿਲਾਫ਼ ਐਤਵਾਰ ਨੂੰ ਸੱਤਿਆਗ੍ਰਹਿ ਕਰ ਰਹੀ ਹੈ ।

ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਮੋਦੀ ਸਰਕਾਰ ਖਿਲਾਫ਼ ਆਵਾਜ਼ ਚੁੱਕੀ ਜਾਵੇ ਕਿਉਂਕਿ ਰਾਹੁਲ ਗਾਂਧੀ ਨੂੰ ਚੋਣ ਲੜਨ ਤੋਂ ਰੋਕਣਾ ਦੇਸ਼ ਅਤੇ ਇਸ ਦੇ ਲੋਕਤੰਤਰ ਲਈ ਚੰਗਾ ਨਹੀਂ ਹੈ। ਕਾਂਗਰਸ ਨੇਤਾ ਨੇ ਦੋਸ਼ ਲਗਾਇਆ ਕਿ ਉਦਯੋਗਪਤੀ ਗੌਤਮ ਅਡਾਨੀ ਨੂੰ ਲੈ ਕੇ ਪ੍ਰਧਾਨ ਮੰਤਰੀ ਤੋਂ ਸਵਾਲ ਪੁੱਛਣ ਲਈ ਰਾਹੁਲ ਨੂੰ ਅਯੋਗ ਠਹਿਰਾਇਆ ਹੈ ਅਤੇ ਜਨਤਾ ਇਸ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਨੂੰ ਕਰਾਰਾ ਜਵਾਬ ਦੇਵੇਗੀ।