<p><strong>ਜਲੰਧਰ&comma; 2 ਮਾਰਚ &vert;<&sol;strong> &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇੱਕ ਸਾਲ ਪੂਰੇ ਹੋਣ ਉਪਰੰਤ ਆਮ ਆਦਮੀ ਪਾਰਟੀ &lpar;ਆਪ&rpar; ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ ਲੜਾਈ ਇਤਿਹਾਸਕ ਅਤੇ ਨਤੀਜਾ-ਕੇਂਦਰਿਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰੀ ਮੁਹਿੰਮ ਨਹੀਂ&comma; ਸਗੋਂ ਲੋਕਾਂ ਦੀ ਭਾਗੀਦਾਰੀ ਨਾਲ ਚੱਲ ਰਹੀ ਇੱਕ ਵੱਡੀ ਜਨ ਅੰਦੋਲਨ ਬਣ ਚੁੱਕੀ ਹੈ।<&sol;p>&NewLine;<p>ਸਰਕਾਰੀ ਰਿਪੋਰਟਾਂ ਅਨੁਸਾਰ&comma; ਪਿਛਲੇ ਇੱਕ ਸਾਲ ਦੌਰਾਨ 36&comma;178 ਮੁਕੱਦਮੇ ਦਰਜ ਕੀਤੇ ਗਏ ਅਤੇ 51&comma;648 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ&comma; ਜਦਕਿ ₹16&period;70 ਕਰੋੜ ਦੀ ਨਸ਼ਾ ਰਕਮ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 2&comma;276&period;98 ਕਿਲੋ ਹੈਰੋਇਨ&comma; 29&comma;299 ਕਿਲੋ ਪੋਸਤ&comma; 686 ਕਿਲੋ ਅਫੀਮ&comma; 807&period;96 ਕਿਲੋ ਭੰਗ&comma; 36&period;47 ਕਿਲੋ ਨਸ਼ੀਲਾ ਪਾਊਡਰ&comma; 68 ਕਿਲੋ ਚਰਸ ਅਤੇ 4&period;46 ਕਿਲੋ ਕੋਕੇਨ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।<&sol;p>&NewLine;<p>ਨਿਤਿਨ ਕੋਹਲੀ ਨੇ ਕਿਹਾ ਕਿ ਮੁਹਿੰਮ ਨੂੰ ਪੂਰੀ ਯੋਜਨਾ ਅਤੇ ਜਵਾਬਦੇਹੀ ਨਾਲ ਅੱਗੇ ਵਧਾਇਆ ਗਿਆ ਹੈ। ਪੰਜਾਬ ਨੂੰ ਪੰਜ ਖੇਤਰਾਂ ਵਿੱਚ ਵੰਡ ਕੇ ਪਿੰਡ ਸੁਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਮੈਂਬਰਾਂ ਨੂੰ ਸੁਰੱਖਿਅਤ ਮੋਬਾਈਲ ਪ੍ਰਣਾਲੀ ਰਾਹੀਂ ਨਸ਼ਾ ਤਸਕਰਾਂ ਬਾਰੇ ਸੂਚਨਾ ਸਿੱਧੀ ਪੁਲਿਸ ਮੁੱਖ ਦਫ਼ਤਰ ਤੱਕ ਪਹੁੰਚਾਉਣ ਦੀ ਸਹੂਲਤ ਦਿੱਤੀ ਗਈ ਹੈ&comma; ਜਿਸ &OpenCurlyQuote;ਤੇ 48 ਘੰਟਿਆਂ ਅੰਦਰ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਹੁਨਰ ਵਿਕਾਸ ਤਾਲੀਮ ਦੀ ਸ਼ੁਰੂਆਤ ਕੀਤੀ ਗਈ ਹੈ&comma; ਤਾਂ ਜੋ ਨਸ਼ਾ ਛੱਡਣ ਵਾਲੇ ਨੌਜਵਾਨ ਇਜ਼ਜ਼ਤ ਨਾਲ ਸਮਾਜ ਵਿੱਚ ਮੁੜ ਵਾਪਸੀ ਕਰ ਸਕਣ।<&sol;p>&NewLine;<p>ਅੰਤ ਵਿੱਚ ਨਿਤਿਨ ਕੋਹਲੀ ਨੇ ਕਿਹਾ ਕਿ ਇਹ ਲੜਾਈ ਸਿਰਫ਼ ਅੱਜ ਲਈ ਨਹੀਂ&comma; ਸਗੋਂ ਆਉਣ ਵਾਲੀ ਪੀੜ੍ਹੀ ਲਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਮਾਫੀਆ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;