ਆਪ੍ਰੇਸ਼ਨ ਅੰਮ੍ਰਿਤਪਾਲ : ਰਾਜਾ ਵੜਿੰਗ ਨੇ ਕਿਹਾ- ਬੇਕਸੂਰ ਨੌਜਵਾਨਾਂ ਖਿਲਾਫ ਨਹੀਂ ਹੋਣੀ ਚਾਹੀਦੀ ਕਾਰਵਾਈ

0
707

ਚੰਡੀਗੜ੍ਹ| ਪੰਜਾਬ ਪੁਲਿਸ ਦੀਆਂ ਕਈ ਟੀਮਾਂ ਕੱਟੜਪੰਥੀ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਪਰ ਅੰਮ੍ਰਿਤਪਾਲ ਕਿੱਥੇ ਹੈ… ਕਿਸੇ ਨੂੰ ਕੁਝ ਨਹੀਂ ਪਤਾ। ਮੰਗਲਵਾਰ ਨੂੰ ਪੁਲਿਸ ਨੇ ਕੁਝ ਵੀਡੀਓ ਅਤੇ ਫੋਟੋਆਂ ਸਾਂਝੀਆਂ ਕੀਤੀਆਂ। ਇਸ ‘ਚ ਅੰਮ੍ਰਿਤਪਾਲ ਦੌੜਦਾ ਨਜ਼ਰ ਆ ਰਿਹਾ ਹੈ। ਅੰਮ੍ਰਿਤਪਾਲ ਨੇ ਆਪਣਾ ਸਾਰਾ ਰੂਪ ਹੀ ਬਦਲ ਲਿਆ ਹੈ। ਉਸ ਦੇ ਵਿਦੇਸ਼ ਫਰਾਰ ਹੋਣ ਦੀ ਵੀ ਸੰਭਾਵਨਾ ਹੈ। ਇਹੀ ਕਾਰਨ ਹੈ ਕਿ ਪੰਜਾਬ ਪੁਲਿਸ ਨੇ ਲੁੱਕਆਊਟ ਸਰਕੂਲਰ ਵੀ ਜਾਰੀ ਕਰ ਦਿੱਤਾ ਹੈ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੁਲਿਸ ਦੀ ਮੌਜੂਦਗੀ ‘ਚ ਅੰਮ੍ਰਿਤਪਾਲ ਕਿਵੇਂ ਫਰਾਰ ਹੋ ਗਿਆ? ਮਤਲਬ ਅੰਮ੍ਰਿਤਪਾਲ ਨੂੰ ਇਸ ਯੋਜਨਾ ਦਾ ਪਤਾ ਸੀ। ਮੈਨੂੰ ਪੰਜਾਬ ਅਤੇ ਕੇਂਦਰ ਸਰਕਾਰ ਦੋਵਾਂ ਦੀ ਨੀਅਤ ‘ਤੇ ਸ਼ੱਕ ਹੈ। ਇਸ ਪਿੱਛੇ ਕੋਈ ਸਾਜ਼ਿਸ਼ ਹੈ। ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਅਤੇ ਖਾਲਿਸਤਾਨ ਦੀ ਗੱਲ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਪਰ ਪੰਜਾਬ ਦੇ ਬੇਕਸੂਰ ਨੌਜਵਾਨਾਂ ਖਿਲਾਫ ਕਾਰਵਾਈ ਨਹੀਂ ਹੋਣੀ ਚਾਹੀਦੀ।

ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਲਿਖਿਆ ਪੱਤਰ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਏ ਜਾਣ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਦੇਸ਼ ਵਿਰੋਧੀ ਅਨਸਰਾਂ ਪ੍ਰਤੀ ਕਿਸੇ ਵੀ ਨਰਮੀ ਦਾ ਸਮਰਥਨ ਨਹੀਂ ਕਰਦੀ। ਪਰ ਇਨ੍ਹਾਂ ਕੁਰਾਹੇ ਪਏ ਨੌਜਵਾਨਾਂ ਦੇ ਮੁੜ ਵਸੇਬੇ ਲਈ ਨਰਮ ਪਹੁੰਚ ਦੀ ਲੋੜ ਜ਼ਰੂਰ ਜ਼ਾਹਿਰ ਕੀਤੀ।