ਰੈਮਡੇਸੀਵਿਰ ਟੀਕੇ ਦੀ ਬਲੈਕ ਕਰਨ ਵਾਲੇ ਲਵ ਮਹਿਰਾ ਨਾਂ ਦੇ ਵਿਅਕਤੀ ਖਿਲਾਫ ਕੇਸ ਦਰਜ ਕਰਨ ਦੇ ਹੁਕਮ

0
2683

ਜਲੰਧਰ | ਕੋਵਿਡ-19 ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਕਾਲਾ ਬਜ਼ਾਰੀ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਵਿਭਾਗ ਨੂੰ ਕਿਹਾ ਕਿ ਇਕ ਵਿਅਕਤੀ ਰੈਮਡੇਸੀਵਿਰ ਟੀਕੇ ਦੀ ਕਾਲਾ ਬਜ਼ਾਰੀ ਕਰਨ ਵਿੱਚ ਲਿਪਤ ਹੈ, ਉਸ ਖਿਲਾਫ਼ ਐਫ.ਆਈ.ਆਰ ਦਰਜ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮਿਸ. ਰੀਮਾ ਗੁਗਲਾਨੀ ਵਲੋਂ ਲਵ ਮਹਿਰਾ ਨਾਂ ਦੇ ਵਿਅਕਤੀ ਖਿਲਾਫ਼ ਇਸ ਟੀਕੇ ਨੂੰ ਜਮ੍ਹਾ ਕਰਨ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਸੀ। ਮੁੱਢਲੀ ਪੜਤਾਲ ਦੌਰਾਨ ਲਗਾਏ ਗਏ ਦੋਸ਼ ਸਹੀ ਪਾਏ ਗਏ ਸਨ। ਉਨ੍ਹਾਂ ਕਿਹਾ ਕਿ ਐਪੀਡੈਮਿਕ ਐਕਟ ਅਤੇ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਪੁਲਿਸ ਵਿਭਾਗ ਨੂੰ ਐਫ.ਆਈ.ਆਰ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਵਿਡ ਦੇ ਇਲਾਜ ਵਿੱਚ ਵੱਧ ਪੈਸੇ ਵਸੂਲਣ ਅਤੇ ਕਿਸੇ ਵੀ ਹਸਪਤਾਲ ਵਲੋਂ ਕੀਤੀਆਂ ਜਾ ਰਹੀਆਂ ਉਣਤਾਈਆਂ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਵਟਸਐਪ ਨੰਬਰ 9888981881 ਅਤੇ 9501799068 ਰਾਹੀਂ ਸਬੂਤਾਂ ਸਮੇਤ ਧਿਆਨ ਵਿੱਚ ਲਿਆਉਣ ਤਾਂ ਜੋ ਸੰਕਟ ਦੀ ਘੜੀ ਵਿੱਚ ਇਸ ਘਿਣੌਨੇ ਅਪਰਾਧ ਵਿੱਚ ਲਿਪਤ ਲੋਕਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵਲੋਂ ਮੁਹੱਈਆ ਕਰਵਾਈ ਗਈ ਜਾਣਕਾਰੀ ਸਹੀ ਪਾਈ ਜਾਂਦੀ ਹੈ ਅਤੇ ਐਫ.ਆਈ.ਆਰ.ਦਰਜ ਹੋ ਜਾਂਦੀ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।