ਜਗਤਾਰ ਹਵਾਰਾ ਨੂੰ ਨਿੱਜੀ ਤੌਰ ‘ਤੇ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ

0
1064

ਚੰਡੀਗੜ੍ਹ| ਪਿਛਲੇ ਕਈ ਸਾਲਾਂ ਤੋਂ ਜੇਲ੍ਹ ਵਿਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮੋਹਾਲੀ ਅਦਾਲਤ ਨੇ 10 ਅਗਸਤ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਇਸੇ ਦੇ ਮੱਦੇਨਜ਼ਰ ਮੋਹਾਲੀ ਦੇ SSP ਨੂੰ ਸੁਰੱਖਿਆ ਦੇ ਸਖਤ ਬੰਦੋਬਸਤ ਕਰਨ ਦੇ ਵੀ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਹਵਾਰਾ ਲਗਭਗ ਪਿਛਲੇ 25-26 ਸਾਲ ਤੋਂ ਤਿਹਾੜ ਜੇਲ੍ਹ ਵਿਚ ਬੰਦ ਹੈ। ਉਸ ਉਤੇ 1994 ਵਿਚ ਦਿੱਲੀ ਵਿਚ ਬੰਬ ਧਮਾਕਿਆਂ ਦੇ ਦੋਸ ਹਨ। ਬੰਦੀ ਸਿੰਘ ਜਗਤਾਰ ਹਵਾਰਾ ਅੱਜਕਲ੍ਹ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ