ਮਾਨਸਾ ‘ਚ ਦੁਕਾਨਾਂ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਖੋਲਣ ਦੇ ਹੁਕਮ, ਹਿਦਾਇਤਾਂ ਦੀ ਪਾਲਣਾ ਜ਼ਰੂਰੀ

0
625

ਮਾਨਸਾ. ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਲੋਕਡਾਊਨ ਜਾਂ ਕਰਫਿਊ ਦੌਰਾਨ ਦੁਕਾਨਾਂ, ਕਾਰੋਬਾਰ, ਸੰਸਥਾਵਾਂ ਨੂੰ ਨਿਸ਼ਚਿਤ ਦਿਨਾਂ ਵਿੱਚ ਨਿਸ਼ਚਿਤ ਸਮੇਂ ਲਈ ਖੋਲ੍ਹਣ ਲਈ ਕੀਤੇ ਗਏ ਹੁਕਮਾਂ ਵਿੱਚ ਅੰਸ਼ਿਕ ਸੋਧ ਕਰਦਿਆਂ ਦੁਕਾਨਾਂ ਦੇ ਖੋਲ੍ਹਣ ਦਾ ਸਮਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਜਾਂਦਾ ਹੈ।
ਜ਼ਿਲ੍ਹਾ ਮੈਜਿਸਟ੍ਰੇਨ ਨੇ ਹੁਕਮ ਵਿੱਚ ਕਿਹਾ ਕਿ ਦੁਕਾਨਦਾਰ ਯਕੀਨੀ ਬਣਾਉਣ ਕਿ ਜਿਨ੍ਹਾਂ ਦੁਕਾਨਾਂ ਨੂੰ ਜਿਸ ਦਿਨ ਖੁਲ੍ਹਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ, ਉਹ ਉਸ ਦਿਨ ਹੀ ਖੋਲ੍ਹੀਆਂ ਜਾਣ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਰਫਿਊ ਦਾ ਹੁਕਮ ਜਾਰੀ ਕੀਤਾ ਹੋਇਆ ਹੈ। ਸਰਕਾਰ ਵਲੋਂ ਜ਼ਾਰੀ ਹਿਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਓ।