ਹਸਪਤਾਲਾਂ ਤੇ ਆਕਸੀਜ਼ਨ ਬਣਾਉਣ ਵਾਲੀਆਂ ਫੈਕਟਰੀਆਂ ਨੂੰ ਲਗਾਤਾਰ ਬਿਜਲੀ ਸਪਲਾਈ ਦੇਣ ਦੇ ਹੁਕਮ

0
2579

ਪਟਿਆਲਾ | ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਆਕਸੀਜ਼ਨ ਪਲਾਂਟਾਂ, ਮੈਡੀਕਲ ਉਪਕਰਨ ਬਣਾਉਣ ਵਾਲੀ ਇਕਾਈਆਂ, ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਤੋਂ ਬਿਨਾਂ ਰੁਕਾਵਟ ਬਿਜਲੀ ਸਪਲਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਸ ਸੰਬੰਧ ਵਿੱਚ ਸੀਐਮਡੀ ਏ. ਵੈਨੂੰ ਪ੍ਰਸਾਦ ਵਲੋਂ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਡਾਇਰੈਕਟ ਡਿਸਟੀਬਊਟਰ ਪਾਵਰਕਾਮ ਅਤੇ ਡਾਇਰੈਕਟਰ ਟੈਕਨੀਕਲ ਪੀਐਸਪੀਸੀਐਲ ਨੂੰ ਜਰੂਰੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਨਾਲ ਗੈਰ ਸਾਧਾਰਣ ਅਤੇ ਹੰਗਾਮੀ ਹਾਲਾਤ ਬਣ ਗਏ ਹਨ। ਇਨ੍ਹਾਂ ਹਾਲਾਤਾਂ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ ਯਤਨ ਜਰੂਰੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)