<p>ਲੁਧਿਆਣਾ&comma; 5 ਨਵੰਬਰ &vert; ਲੁਧਿਆਣਾ ਦੇ ਬੱਸ ਸਟੈਂਡ ’ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ&comma; ਜਦੋਂ ਇੱਕ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਸੜਕ ’ਤੇ ਜਾ ਰਹੇ ਲੋਕਾਂ ਅਤੇ ਵਾਹਨਾਂ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਰੀਬ 5 ਤੋਂ 8 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਫਿਲਹਾਲ ਕਿਸੇ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ।<&sol;p>&NewLine;<p>ਮੁੱਢਲੀ ਜਾਣਕਾਰੀ ਮੁਤਾਬਕ&comma; ਡਰਾਈਵਰ ਅਤੇ ਕੰਡਕਟਰ ਵੱਲੋਂ ਸੀਟ ਬਦਲਣ ਦੌਰਾਨ ਬੱਸ ਬੇਕਾਬੂ ਹੋ ਗਈ। ਬੱਸ ਨੇ ਐਕਟਿਵਾ&comma; ਆਟੋ ਰਿਕਸ਼ਿਆਂ ਸਮੇਤ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।<&sol;p>&NewLine;<p>ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਹਗੀਰਾਂ ਵੱਲੋਂ ਡਰਾਈਵਰ ਦੇ ਨਸ਼ੇ ਵਿੱਚ ਹੋਣ ਦਾ ਸ਼ੱਕ ਜਤਾਇਆ ਗਿਆ ਹੈ&comma; ਪਰ ਇਸ ਦੀ ਅਜੇ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਹਾਦਸਾ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ ਵਾਪਰਿਆ ਜਾਂ ਡਰਾਈਵਰ ਦੀ ਲਾਪਰਵਾਹੀ ਕਾਰਨ।<&sol;p>&NewLine;<p>ਇਸ ਸਬੰਧੀ ਬੱਸ ਸਟੈਂਡ ਚੌਕੀ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਫਰਾਰ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਦੀ ਗਲਤੀ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;