ਪਠਾਨਕੋਟ (ਧਰਮਿੰਦਰ ਠਾਕੁਰ) | ਸੰਨੀ ਦਿਓਲ ਦੇ ਘਰ ਦੇ ਬਾਹਰ ਯੂਥ ਕਾਂਗਰਸ ਵੱਲੋਂ ਵੱਖਰੀ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਗਿਆ।
ਯੂਥ ਕਾਂਗਰਸ ਦੇ ਮੈਂਬਰ ਇਕੱਠੇ ਹੋਏ ਅਤੇ ਪਾਣੀ ‘ਚ ਪਕੌੜੇ ਤੱਲਣ ਲੱਗ ਪਏ। ਪ੍ਰਦਰਸ਼ਨ ਕਰ ਰਹੇ ਵਰੁਣ ਕੋਹਲੀ ਨੇ ਦੱਸਿਆ ਕਿ ਅਸੀਂ ਪਾਣੀ ਵਿੱਚ ਪਕੌੜੇ ਤਲ ਕੇ ਮਹਿੰਗਾਈ ਖਿਲਾਫ ਅਵਾਜ਼ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਕੇਂਦਰ ਸਰਕਾਰ ਖਿਲਾਫ ਸਾਡਾ ਰੋਹ ਹੈ ਅਤੇ ਅਸੀਂ ਇਹੀ ਗੱਲ ਆਪਣੇ ਪ੍ਰਦਰਸ਼ਨ ਰਾਹੀਂ ਲੋਕਾਂ ਨੂੰ ਦੱਸਣਾ ਚਾਹੁੰਦੇ ਹਾਂ।
ਅੰਕਿਤ ਮੇਹਰਾ ਨੇ ਕਿਹਾ ਕਿ ਸਰਕਾਰ ਵੱਲੋਂ ਬਿਆਨ ਆਇਆ ਸੀ ਕਿ ਬੇਰੁਜ਼ਗਾਰ ਪਕੌੜੇ ਤਲ ਕੇ ਵੀ ਆਪਣਾ ਰੁਜ਼ਗਾਰ ਚਲਾ ਸਕਦੇ ਹਨ। ਹੁਣ ਮਹਿੰਗਾਈ ਇੰਨੀ ਵੱਧ ਗਈ ਹੈ ਕਿ ਪਕੌੜੇ ਤੱਲਣ ਵਾਲਾ ਸਰੋਂ ਦਾ ਤੇਲ ਵੀ ਢਾਈ ਸੌ ਰੁਪਏ ਲੀਟਰ ਹੋ ਗਿਆ ਹੈ। ਹੁਣ ਤਾਂ ਪਕੌੜੇ ਤੱਲਣਾ ਵੀ ਮੁਸ਼ਕਿਲ ਹੋ ਗਿਆ ਹੈ।
ਕਾਂਗਰਸੀਆਂ ਨੇ ਕਿਹਾ ਕਿ ਸੰਨੀ ਦਿਓਲ ਨੂੰ ਆਪਣੀ ਕੁਰਸੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਵੱਧਦੀ ਮਹਿੰਗਾਈ ਖਿਲਾਫ ਉਨ੍ਹਾਂ ਦੀ ਸਰਕਾਰ ਕੁੱਝ ਨਹੀਂ ਕਰ ਰਹੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)