ਅੰਮ੍ਰਿਤਸਰ . ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨੇ ਕੋਰੋਨਾ ਹੋਣ ਦਾ ਸ਼ੱਕ ਜਾਹਿਰ ਕੀਤਾ, ਜਿਸ ਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜਾ ਕੇ ਜਾਂਚ ਕਰਵਾਈ। ਮੈਡੀਕਲ ਸੁਪਰੀਡੈਂਟ ਡਾਕਟਰ ਰਮਨ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਡੂੰਘਾਈ ਨਾਲ ਜਾਂਚ ਕੀਤੀ ਅਤੇ ਇਹ ਦੱਸਿਆ ਕਿ ਇਨ੍ਹਾਂ ਵਿਚ ਕੋਈ ਵੀ ਕੋਰੋਨਾ ਵਾਇਰਸ ਦੇ ਲੱਛਣ ਨਹੀਂ ਹਨ।
ਡਾਕਟਰ ਸ਼ਰਮਾ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਨੂੰ ਛਾਤੀ ਵਿਚ ਇਨਫੈਕਸ਼ਨ ਤੇ ਛਾਤੀ ਅੰਦਰ ਬਲਗਮ ਹੋਣ ਕਾਰਨ ਕਾਫੀ ਜਿਆਦਾ ਖਾਸੀ ਆ ਰਹੀ ਹੈ। ਅਤੇ ਸਾਹ ਲੈਣ ਵਿਚ ਵੀ ਮੁਸ਼ਕਲ ਆਉਦੀ ਹੈ। ਉਨ੍ਹਾਂ ਕਿਹਾ ਕਿ ਭਾਈ ਨਿਰਮਲ ਸਿੰਘ ਖਾਲਸਾ ਨੂੰ ਐਮਰਜੈਂਸੀ ਵਾਰਡ ਵਿਚ ਦਾਖਲ ਕਰ ਕੇ ਡਾਕਟਰ ਦੀ ਟੀਮ ਵਲੋਂ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਫਿਲਹਾਲ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ। ਉਹਨਾਂ ਦੀ ਹਾਲਤ ਠੀਕ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।