ਬਟਾਲਾ | ਹਾਦਸੇ ਦਾ ਇਕ ਦਰਦਨਾਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜ ਦਿੱਤਾ, ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਗੁਰਪ੍ਰੀਤ ਕੌਰ (32) ਵਜੋਂ ਹੋਈ ਹੈ।
ਦੂਜੇ ਪਾਸੇ ਕਾਰ ਚਾਲਕ ਘਰ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।