ਦਰਦਨਾਕ : ਤੇਜ਼ ਰਫਤਾਰ ਕਾਰ ਨੇ ਔਰਤ ਨੂੰ ਮਾਰੀ ਭਿਆਨਕ ਟੱਕਰ, ਮੌਤ

0
1942

ਬਟਾਲਾ | ਹਾਦਸੇ ਦਾ ਇਕ ਦਰਦਨਾਕ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਦਰੜ ਦਿੱਤਾ, ਜਿਸ ਵਿਚ ਇਕ ਔਰਤ ਦੀ ਮੌਤ ਹੋ ਗਈ ਤੇ 3 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕ ਔਰਤ ਦੀ ਪਛਾਣ ਗੁਰਪ੍ਰੀਤ ਕੌਰ (32) ਵਜੋਂ ਹੋਈ ਹੈ। 

photo


ਦੂਜੇ ਪਾਸੇ ਕਾਰ ਚਾਲਕ ਘਰ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।