ਜਲੰਧਰ, 28 ਅਕਤੂਬਰ | ਨੈਸ਼ਨਲ ਹਾਈਵੇ ‘ਤੇ ਵਿਧੀਪੁਰ ਫਾਟਕ ਨੇੜੇ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਖੜ੍ਹੇ ਤੇਲ ਦੇ ਟੈਂਕਰ ਨਾਲ ਗੱਡੀ ਦੀ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 2 ਗੰਭੀਰ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਸਤਿਆਪਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਆ ਰਹੇ ਵਾਹਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਹਾਦਸੇ ਤੋਂ ਬਾਅਦ ਗੱਡੀ ਦੋ-ਫਾੜ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਤੋਂ ਆ ਰਹੇ ਵਾਹਨ ਦੀ ਰਫਤਾਰ ਤੇਜ਼ ਸੀ, ਜਿਸ ਕਾਰਨ ਡਰਾਈਵਰ ਇਸ ‘ਤੇ ਕਾਬੂ ਨਹੀਂ ਰੱਖ ਸਕਿਆ ਅਤੇ ਸਿੱਧਾ ਤੇਲ ਵਾਲੇ ਟੈਂਕਰ ਨਾਲ ਟਕਰਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਦਿੰਦਿਆਂ ਥਾਣਾ ਮਕਸੂਦਾਂ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਕਿਹਾ ਕਿ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਨੂੰ ਵਾਹਨ ਰਾਹੀਂ ਬਾਹਰ ਕੱਢਿਆ ਗਿਆ।