ਦਰਦਨਾਕ : ਬਾਬਾ ਫਰੀਦ ਯੂਨੀਵਰਸਿਟੀ ਦੀ ਐਂਬੂਲੈਂਸ ਬੇਕਾਬੂ ਹੋ ਕੇ ਪਿੱਲਰ ‘ਚ ਵੱਜੀ, ਸਟੈਨੋਗ੍ਰਾਫਰ ਦੀ ਮੌਤ

0
1437

ਸੰਗਰੂਰ | ਪਿੰਡ ਕਾਲਾਝਾੜ ਵਿਖੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਇਕ ਐਂਬੂਲੈਂਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਬਾਬਾ ਫਰੀਦ ਯੂਨੀਵਰਸਿਟੀ ਦੀ ਐਂਬੂਲੈਂਸ ਬੇਕਾਬੂ ਹੋ ਕੇ ਪਿੱਲਰ ਨਾਲ ਜਾ ਟਕਰਾਈ। ਹਾਦਸੇ ‘ਚ ਯੂਨੀਵਰਸਿਟੀ ਦੇ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।

ਏ.ਐੱਸ.ਆਈ ਗੁਰਮੇਲ ਸਿੰਘ ਨੇ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੁਪਹਿਰ ਕਰੀਬ ਡੇਢ ਵਜੇ ਵਾਪਰਿਆ। ਚਾਲਕ ਨੂੰ ਪਟਿਆਲਾ ਵਿਖੇ ਇਲਾਜ ਲਈ ਹਸਪਤਾਲ ਭੇਜਿਆ ਗਿਆ ਜਦੋਂਕਿ ਚਾਲਕ ਦੇ ਨਾਲ ਵਾਲੀ ਸੀਟ ‘ਤੇ ਬੈਠੇ ਯੂਨੀਵਰਸਿਟੀ ਦੇ ਸੀਨੀਅਰ ਸਕੇਲ ਸਟੈਨੋਗ੍ਰਾਫਰ ਨਰਿੰਦਰਪਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਨੇ ਘਟਨਾ ਦਾ ਜਾਇਜ਼ਾ ਲਿਆ।

ਉਨ੍ਹਾਂ ਦੱਸਿਆ ਕਿ ਐਂਬੂਲੈਂਸ ਸਵਾਰ ਯੂਨੀਵਰਸਿਟੀ ਦੇ ਕਿਸੇ ਕੰਮ ਸਬੰਧੀ ਚੰਡੀਗੜ੍ਹ ਗਏ ਸਨ ਤੇ ਵਾਪਸੀ ਦੌਰਾਨ ਇਥੇ ਇਹ ਮੰਦਭਾਗੀ ਦੁਰਘਟਨਾ ਵਾਪਰ ਗਈ।