ਦਰਦਨਾਕ : ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਮਾਰੀ ਟੱਕਰ, ਪਿਤਾ ਦੀ ਮੌਤ, ਬੇਟਾ ਗੰਭੀਰ

0
1608

ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਰਨਾਲਾ-ਚੰਡੀਗੜ੍ਹ ਕੌਮੀ ਸ਼ਾਹਰਾਹ ’ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਿਓ-ਪੁੱਤ ਨੂੰ ਟੱਕਰ ਮਾਰ ਦਿੱਤੀ ਤੇ ਫ਼ਰਾਰ ਹੋ ਗਈ। ਹਾਦਸੇ ‘ਚ 77 ਸਾਲ ਦੇ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜ਼ਖਮੀ ਲੜਕੇ ਦੀ ਸ਼ਿਕਾਇਤ ‘ਤੇ ਥਾਣਾ ਕੈਂਟ ਦੀ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੁਰਜੀਤ ਸਿੰਘ ਨੇ ਦੱਸਿਆ ਕਿ 24 ਮਾਰਚ ਨੂੰ ਉਹ ਆਪਣੇ ਪਿਤਾ ਅਜੈਬ ਸਿੰਘ ਨਾਲ ਮੋਟਰਸਾਈਕਲ ’ਤੇ ਬਰਨਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਪਿੱਛਿਓਂ ਤੇਜ਼ ਰਫ਼ਤਾਰ ਆ ਰਹੀ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ ਤੇ ਫ਼ਰਾਰ ਹੋ ਗਏ। ਹਾਦਸੇ ‘ਚ ਉਸਦੇ ਪਿਤਾ ਅਜਾਇਬ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।