ਕੈਨੇਡਾ ‘ਚ 1 ਹੋਰ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ; ਬਠਿੰਡਾ ਦਾ ਰਹਿਣ ਵਾਲਾ ਸੀ ਵਰਿੰਦਰ ਸਿੰਘ

0
1815

ਬਠਿੰਡਾ, 31 ਅਕਤੂਬਰ | ਕੈਨੇਡਾ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਬਠਿੰਡਾ ਦੇ ਪਿੰਡ ਦੁਨੇਵਾਲਾ ਦਾ ਰਹਿਣ ਵਾਲਾ ਸੀ। ਵਰਿੰਦਰ ਸਿੰਘ ਅਜੇ 10 ਮਹੀਨੇ ਪਹਿਲਾਂ ਹੀ ਪੜ੍ਹਾਈ ਕਰਨ ਵਾਸਤੇ ਕੈਨੇਡਾ ਗਿਆ ਸੀ।

ਪਿੰਡ ਦੇ ਸਾਬਕਾ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਅਜੇ 10-11 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ। ਸ਼ਾਮ ਵੇਲੇ ਉਹ ਆਪਣੇ ਘਰ ਵਿਚ ਹੀ ਸੀ ਕਿ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਿਚ ਸੋਗ ਪਸਰ ਗਿਆ ਹੈ। ਮ੍ਰਿਤਕ ਵਰਿੰਦਰ ਸਿੰਘ ਆਪਣੇ ਪਿੱਛੇ ਆਪਣੇ ਮਾਤਾ-ਪਿਤਾ ਤੋਂ ਇਲਾਵਾ ਆਪਣਾ ਛੋਟਾ ਭਰਾ ਛੱਡ ਗਿਆ ਹੈ।