ਬਟਾਲਾ | ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ 2 ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਿੰਡ ਭਾਗੋਵਾਲ ਦਾ ਨੌਜਵਾਨ ਬਿਕਰਮਜੀਤ ਸਿੰਘ ਜੋ ਕੈਨੇਡਾ ਦੇ ਬਰੈਂਪਟਨ ਸ਼ਹਿਰ ‘ਚ ਕਰੀਬ ਡੇਢ ਸਾਲ ਪਹਿਲਾਂ ਵਰਕ ਪਰਮਿਟ ‘ਤੇ ਗਿਆ ਸੀ, ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਿਕਰਮ ਸਿੰਘ ਆਪਣੇ ਪਿਤਾ ਬਲਜਿੰਦਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਆਇਆ ਸੀ ਤੇ ਵਾਪਸ ਕੈਨੇਡਾ ਚਲਾ ਗਿਆ ਅਤੇ 6 ਦਿਨਾਂ ਬਾਅਦ ਬਿਕਰਮ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਸਰਵਾਲੀ ਪਿੰਡ ਦੇ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸਰਦੂਲ ਸਿੰਘ, ਜੋ ਅਜੇ 6 ਮਹੀਨੇ ਪਹਿਲਾ ਹੀ ਸਰੀ (ਕੈਨੇਡਾ) ਗਿਆ ਸੀ, ਉਸ ਦੀ ਰਾਤ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਜਾਨ ਚਲੀ ਗਈ। ਨੌਜਵਾਨਾਂ ਦੀਆਂ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਦੋਵਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮਦਦ ਲਈ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਪੰਜਾਬ ਲਿਆਂਦੀਆਂ ਜਾਣ ਤਾਂ ਜੋ ਆਪਣੇ ਹੱਥੀਂ ਅੰਤਿਮ ਸੰਸਕਾਰ ਕਰ ਸਕਣ।
ਕੈਨੇਡਾ ‘ਚ 2 ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌ.ਤ, ਦਿਲ ਦਾ ਪਿਆ ਦੌਰਾ
Related Post