ਕੈਨੇਡਾ, 15 ਅਕਤੂਬਰ | ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਇਕ ਕੁੜੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਕੌਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਸਵ. ਜੋਗਿੰਦਰ ਸਿੰਘ ਦੀ ਬੇਟੀ ਦਿਲਪ੍ਰੀਤ ਕੌਰ ਸਟੱਡੀ ਵੀਜ਼ੇ ਉਤੇ 2 ਸਾਲ ਪਹਿਲਾਂ ਹੀ ਕੈਨੇਡਾ ਗਈ ਸੀ ਪਰ ਅਚਾਨਕ ਉਸ ਦੀ ਮੌਤ ਹੋ ਗਈ। ਦਿਲਪ੍ਰੀਤ ਹਲਕਾ ਮਹਿਲ ਕਲਾਂ ਦੇ ਪਿੰਡ ਕੁਰੜ ਦੀ ਰਹਿਣ ਵਾਲੀ ਸੀ। ਦਿਲਪ੍ਰੀਤ ਦੀ ਮੌਤ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਕੈਨੇਡਾ ‘ਚ ਪੰਜਾਬਣ ਦੀ ਦਰਦਨਾਕ ਮੌਤ; 2 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਵਿਦੇਸ਼ ਗਈ ਸੀ ਦਿਲਪ੍ਰੀਤ ਕੌਰ
Related Post