ਇਟਲੀ ‘ਚ ਪੰਜਾਬੀ ਦੀ ਦਰਦਨਾਕ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
1812

ਇਟਲੀ/ਮਿਲਾਨ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਵਿਦੇਸ਼ ਗਏ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੱਟੂ ਨਾਲ ਸਬੰਧਤ ਗੁਰਬਖ਼ਸ਼ ਸਿੰਘ (47) ਦੀ ਇਟਲੀ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਖਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਗੁਰਬਖ਼ਸ਼ ਸਿੰਘ ਪੁੱਤਰ ਗੁਰਚਰਨ ਸਿੰਘ ਇਟਲੀ ਦੀ ਰਾਜਧਾਨੀ ਰੋਮ ਦੇ ਨੇੜਲੇ ਸ਼ਹਿਰ ਅਪ੍ਰੀਲੀਆ ਵਿਖੇ 17 ਸਾਲਾਂ ਤੋਂ ਰਹਿ ਰਿਹਾ ਸੀ। ਬੀਤੇ ਦਿਨੀਂ ਜਦੋਂ ਉਹ ਦੇਰ ਸ਼ਾਮ ਕੰਮ ਤੋਂ ਘਰ ਵਾਪਸ ਆਇਆ ਤਾਂ ਛਾਤੀ ਵਿਚ ਦਰਦ ਹੋਣ ਮਗਰੋਂ ਉਸ ਦੀ ਮੌਤ ਹੋ ਗਈ।