ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਸਹਾਰਾ ਗੁਰਪ੍ਰੀਤ

0
3421

ਬਰਨਾਲਾ/ਸ਼ੇਰਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਹਰ ਸਾਲ ਵੱਡੀ ਗਿਣਤੀ ਵਿਚ ਪੰਜਾਬ ਤੋਂ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਜਾਂ ਇਟਲੀ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤਾਂ ਜੋ ਉਹ ਸੁਨਹਿਰੀ ਭਵਿੱਖ ਬਣਾ ਸਕਣ ਪਰ ਕਈ ਵਾਰ ਉੁਨ੍ਹਾਂ ਨਾਲ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ। ਡੇਢ ਮਹੀਨਾ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ। 

ਅਜਿਹਾ ਹੀ ਇਕ ਮਾਮਲਾ ਸ਼ੇਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬਿੱਲਾ ਵਜੋਂ ਹੋਈ ਹੈ। ਉਸ ਦੀ ਉਮਰ 31 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸ਼ੇਰਪੁਰ ਵਿਚ ਦਸਮੇਸ਼ ਟੈਕਸੀ ਯੂਨੀਅਨ ਵਿਚ ਟੈਕਸੀ ਕਾਰ ਵਿਚ ਕੰਮ ਕਰਦਾ ਸੀ ਤੇ ਲਗਭਗ ਡੇਢ ਮਹੀਨਾ ਪਹਿਲਾਂ ਹੀ ਉਹ ਅਮਰੀਕਾ ਗਿਆ ਸੀ।

ਰਣਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਗੁਰਪ੍ਰੀਤ ਦੀ ਅਮਰੀਕਾ ਵਿਚ ਅਚਾਨਕ ਮੌਤ ਹੋ ਗਈ ਹੈ। ਖਬਰ ਮਿਲਦਿਆਂ ਹੀ ਪੂਰੇ ਘਰ ਤੇ ਪਿੰਡ ਵਿਚ ਮਾਤਮ ਛਾ ਗਿਆ। ਗੁਰਪ੍ਰੀਤ ਆਪਣੇ ਮਾਪਿਆਂ ਦੇ ਬੁਢਾਪੇ ਦਾ ਸਹਾਰਾ ਸੀ ਤੇ ਖਬਰ ਸੁਣਦਿਆਂ ਹੀ ਉਨ੍ਹਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ