ਹੁਸ਼ਿਆਰਪੁਰ/ਟਾਂਡਾ ਉੜਮੁੜ, 30 ਅਕਤੂਬਰ | ਅਮਰੀਕਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਟਾਂਡਾ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਦੇ ਰੂਪ ਵਿਚ ਹੋਈ ਹੈ। ਉਕਤ ਨੌਜਵਾਨ ਟਾਂਡਾ ਦੇ ਬੇਟ ਇਲਾਕੇ ਨਾਲ ਸਬੰਧਤ ਟਾਹਲੀ ਪਿੰਡ ਦਾ ਰਹਿਣ ਵਾਲਾ ਸੀ।
ਹਾਦਸਾ ਕੱਲ ਨਿਊ ਜਰਸੀ ਵਿਖੇ ਉਸ ਵੇਲੇ ਵਾਪਰਿਆ ਜਦੋਂ ਸੁਰਜੀਤ ਸਿੰਘ ਕੰਮ ‘ਤੇ ਜਾ ਰਿਹਾ ਸੀ। ਇਸ ਦੌਰਾਨ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਜਿਵੇਂ ਹੀ ਮੌਤ ਦੀ ਖ਼ਬਰ ਪਰਿਵਾਰ ਨੂੰ ਮਿਲੀ ਤਾਂ ਘਰ ਵਿਚ ਮਾਤਮ ਛਾ ਗਿਆ।