<p><strong>ਗੁਰਦਾਸਪੁਰ&sol;ਕਲਾਨੌਰ&comma; 30 ਅਕਤੂਬਰ &vert;<&sol;strong> ਪਿੰਡ ਭੋਜਰਾਜ ਦੇ ਨੌਜਵਾਨ ਦੀ ਬਹਿਰੀਨ &&num;8216&semi;ਚ ਮੌਤ ਹੋਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਬਲਵਿੰਦਰ ਸਿੰਘ ਦੀ ਪਤਨੀ ਗੁਰਵਿੰਦਰ ਕੌਰ ਵਾਸੀ ਭੋਜਰਾਜ ਨੇ ਦੱਸਿਆ ਕਿ ਉਸ ਦਾ ਪਤੀ ਰੋਜ਼ੀ-ਰੋਟੀ  ਲਈ ਅਪ੍ਰੈਲ 2022 ਨੂੰ ਬਹਿਰੀਨ ਗਿਆ ਸੀ। ਉਸ ਨੇ ਕਿਹਾ ਕਿ ਉਸ ਨੂੰ ਬਹਿਰੀਨ ਤੋਂ ਆਏ ਫੋਨ ਰਾਹੀਂ ਪਤਾ ਲੱਗਾ ਕਿ ਉਸ ਦਾ ਪਤੀ ਬਲਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਜੋ ਕੰਪਨੀ &&num;8216&semi;ਚ ਕੰਮ ਕਰਦਾ ਸੀ&comma; 2 ਦਿਨ ਪਹਿਲਾਂ ਬੀਮਾਰ ਹੋਣ ਉਪਰੰਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ&comma; ਜਿਥੇ ਉਸ ਦੀ ਮੌਤ ਹੋ ਗਈ। ਉਸ ਨੇ ਕਿਹਾ ਕਿ ਅਜੇ ਤਕ ਮੌਤ ਦਾ ਪੂਰਾ ਕਾਰਨ ਨਹੀਂ ਪਤਾ ਲੱਗ ਸਕਿਆ। ਉਸ ਨੇ ਦੱਸਿਆ ਕਿ ਪਤੀ ਦੀ ਮੌਤ ਹੋਣ &&num;8216&semi;ਤੇ ਉਨ੍ਹਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।<&sol;p>&NewLine;<p>ਉਸ ਨੇ ਦੱਸਿਆ ਕਿ ਉਸ ਦੇ ਪਤੀ ਦੇ 2 ਭਰਾਵਾਂ ਤੇ ਪਿਓ ਦੀ ਮੌਤ ਵੀ ਪਿਛਲੇ ਸਮੇਂ ਹੋ ਚੁੱਕੀ ਹੈ ਤੇ ਉਨ੍ਹਾਂ ਦੇ ਪਰਿਵਾਰ ਦਾ ਸਿਰਫ ਬਲਵਿੰਦਰ ਸਿੰਘ ਹੀ ਸਹਾਰਾ ਸੀ। ਗੁਰਵਿੰਦਰ ਨੇ ਦੱਸਿਆ ਕਿ ਉਸ ਦਾ ਪਤੀ 6 ਸਾਲ ਦੀ ਬੇਟੀ ਤੇ 4 ਸਾਲ ਦੇ ਬੇਟੇ ਨੂੰ ਛੱਡ ਗਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;