ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ; ਬਰਨਾਲਾ ਦਾ ਰਹਿਣ ਵਾਲਾ ਸੀ ਅਵਨਿੰਦਰ ਸਿੰਘ

0
3705

ਬਰਨਾਲਾ, 28 ਅਕਤੂਬਰ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ’ਚ 1 ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਵਨਿੰਦਰ ਸਿੰਘ (ਰਿੰਕੂ) ਪੁੱਤਰ ਸਤਿੰਦਰ ਸਿੰਘ ਵਾਸੀ ਅਜੀਤ ਨਗਰ ਏਅਰਫੋਰਸ ਰੋਡ ਬਰਨਾਲਾ ਦੀ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਨੇ ਦੱਸਿਆ ਕਿ ਅਵਨਿੰਦਰ ਸਿੰਘ 2018 ’ਚ ਪੀਆਰ ਹੋ ਕੇ ਕੈਨੇਡਾ ਗਿਆ ਸੀ, ਜਿਸ ਦੀ ਅਚਾਨਕ ਹੋਈ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ।