ਚੰਡੀਗੜ੍ਹ, 23 ਦਸੰਬਰ | ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। 22 ਸਾਲ ਦੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌ.ਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਸਿੱਧੂ ਵਜੋਂ ਹੋਈ ਹੈ। ਉਹ ਬਰੈਂਪਟਨ ਦੇ ਨਾਲ ਲੱਗਦੇ ਸ਼ਹਿਰ ਕੈਲੇਡਨ ਵਿਚ ਰਹਿ ਰਿਹਾ ਸੀ। ਹਾਦਸਾ ਕੈਲੇਡਨ-ਬਰੈਂਪਟਨ ਦੇ ਬਾਰਡਰ ’ਤੇ ਵਾਪਰਿਆ ਜਦੋਂ ਇਕ ਐਕਿਊਰਾ ਕਾਰ ਅਤੇ ਇਕ ਜੀਪ ਦੀ ਟੱਕਰ ਹੋ ਗਈ। ਟੱਕਰ ਵਿਚ ਜੀਪ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌ.ਤ, ਸਟੱਡੀ ਵੀਜ਼ੇ ‘ਤੇ ਵਿਦੇਸ਼ ਗਿਆ ਸੀ ਦਿਲਪ੍ਰੀਤ ਸਿੰਘ
Related Post