ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਹਫਤਾ ਪਹਿਲਾਂ ਗਿਆ ਸੀ ਵਿਦੇਸ਼

0
1484

ਜਲੰਧਰ | ਕੈਨੇਡਾ ਤੋਂ ਇਕ ਬੇਹੱਦ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰੀਬ ਇਕ ਹਫ਼ਤਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਜਲੰਧਰ ਦੇ ਪਿੰਡ ਨੌਲੀ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਪਿੰਡ ਦਾ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਚੰਗੇ ਭਵਿੱਖ ਲਈ 6 ਸਤੰਬਰ ਨੂੰ ਕੈਨੇਡਾ ਗਿਆ ਸੀ ਪਰ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਆਈ ਹੈ। ਉਸ ਨੇ ਓਂਟਾਰੀਓ ਵਿਚ ਆਖਰੀ ਸਾਹ ਲਏ।

ਗਗਨਦੀਪ ਸਿੰਘ ਵਿਆਹਿਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਘਰ ਦੇ ਹਾਲਾਤ ਸੁਧਾਰਨ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਪਰਿਵਾਰ ਵਲੋਂ ਸਰਕਾਰ ਨੂੰ ਗੁਹਾਰ ਲਗਾਈ ਗਈ ਹੈ।