ਨਵਾਂਸ਼ਹਿਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਰੀਬ ਇਕ ਹਫ਼ਤਾ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਅਨੁਸਾਰ ਪਰਮਵੀਰ ਸਿੰਘ ਰਾਹੀ (18) ਪੁੱਤਰ ਪਰਮਿੰਦਰਜੀਤ ਸਿੰਘ ਵਾਸੀ ਆਰੀਆ ਸਮਾਜ ਰੋਡ ਨਵਾਂਸ਼ਹਿਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਬੀਤੇ ਦਿਨੀਂ ਮ੍ਰਿਤਕ ਦੀ ਦੇਹ ਉਸ ਦੇ ਘਰ ਪਹੁੰਚੀ। ਇਸ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਸੀ।