ਮਾਨਸਾ/ਬੁਢਲਾਡਾ | ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। 26 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਜੋਤ ਸਿੰਘ ਵਜੋਂ ਹੋਈ ਹੈ। ਗੁਰਜੋਤ ਸਟੱਡੀ ਵੀਜ਼ੇ ’ਤੇ 11 ਜਨਵਰੀ ਨੂੰ ਕੈਨੇਡਾ ਗਿਆ ਸੀ।
ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਬੁਢਲਾਡਾ ਖੇਤਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਬਖਸ਼ੀਵਾਲਾ ਦੇ ਕਿਸਾਨ ਪਰਿਵਾਰ ਵੱਲੋਂ ਆਪਣੇ ਇਕਲੌਤੇ ਪੁੱਤਰ ਗੁਰਜੋਤ ਸਿੰਘ ਨੂੰ ਕੈਨੇਡਾ ਭੇਜਿਆ ਸੀ ਪਰ ਦਿਲ ਦੀ ਧੜਕਣ ਰੁਕਣ ਨਾਲ ਉਸਦੀ ਮੌਤ ਹੋ ਗਈ।
ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਮੂਹ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਗੁਰਜੋਤ ਦੀ ਲਾਸ਼ ਨੂੰ ਜਲਦੀ ਭਾਰਤ ਪਹੁੰਚਾਉਣ ਲਈ ਸਹਿਯੋਗ ਦੇਵੇ।