ਅਮਰੀਕਾ ‘ਚ ਕਾਰ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਸਹਾਰਾ

0
182

ਟਾਂਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਮਰੀਕਾ ‘ਚ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਟਾਂਡਾ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਬਲਵਿੰਦਰ ਸਿੰਘ ਬਿੱਟੂ ਨੇ ਦੱਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ ਤੇ ਜੀਜਾ ਰਵਿੰਦਰਪਾਲ ਸਿੰਘ ਆਪਣੇ ਇਕਲੌਤੇ ਪੁੱਤਰ ਅਮਨਦੀਪ ਸਿੰਘ ਨਾਲ ਪਿਛਲੇ 13 ਸਾਲਾਂ ਤੋਂ ਨਿਊਯਾਰਕ ਅਮਰੀਕਾ ਵਿਚ ਰਹਿ ਰਹੇ ਹਨ।

17 ਜੂਨ ਨੂੰ ਅਮਨਦੀਪ ਸਿੰਘ ਸ਼ਾਮ ਨੂੰ ਆਪਣੇ ਕੰਮ ਤੋਂ ਵਾਪਸ ਆਇਆ ਸੀ ਅਤੇ ਆਪਣੇ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਵਿਚ ਸ਼ਾਮਲ ਹੋਣ ਲਈ ਗਿਆ ਸੀ। ਕੁਝ ਹੀ ਦੂਰੀ ‘ਤੇ ਉਸ ਦੀ ਕਾਰ ਸੜਕ ‘ਤੇ ਡਿਵਾਈਡਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ‘ਚ ਅਮਨਦੀਪ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।

Accident | Daily News

ਅਮਨਦੀਪ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿਤਾ। ਘਰ ਦੇ ਇਕਲੌਤੇ ਚਿਰਾਗ ਅਮਨਦੀਪ ਦੇ ਚਲੇ ਜਾਣ ਕਾਰਨ ਮਾਪਿਆਂ ‘ਤੇ ਦੁੱਖ ਦਾ ਪਹਾੜ ਟੁੱਟ ਗਿਆ। ਵਰਣਨਯੋਗ ਹੈ ਕਿ ਅਮਨਦੀਪ ਨੂੰ ਕੁਝ ਦਿਨਾਂ ਬਾਅਦ ਗ੍ਰੀਨ ਕਾਰਡ ਦੇ ਪੇਪਰ ਮਿਲਣ ਵਾਲੇ ਸਨ। ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।